ਕੋਰੋਨਾ ਧਮਾਕਾ – ਇਟਲੀ ਤੋਂ ਪੁਜੇ ਅੱਜ ਹੋਰ 175 ਯਾਤਰੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਆਏ – ਕੱਲ ਵੀ 125 ਯਾਤਰੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ

ਰਾਜਾਸਾਂਸੀ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਕੋਰੋਨਾ ਦਾ ਧਮਾਕਾ ਹੋਇਆ ਹੈ। ਰੋਮ (ਇਟਲੀ) ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਅੱਜ ਅੰਮ੍ਰਿਤਸਰ ਪੁੱਜੀ ਫਲਾਈਟ ਦੇ 175 ਯਾਤਰੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਅੱਜ ਰੋਮ ਤੋਂ ਆਉਣ ਵਾਲੀ ਫਲਾਈਟ ਵਿੱਚ ਕੁੱਲ 300 ਯਾਤਰੀ ਆਏ ਸਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰੋਮ ਤੋਂ ਆਈ ਫਲਾਈਟ ‘ਚ 125 ਯਾਤਰੀ ਕੋਰੋਨਾ ਪਾਜ਼ੀਟਿਵ ਆਏ ਸਨ।
ਅਚਾਨਕ ਇੰਨੀ ਵੱਡੀ ਗਿਣਤੀ ‘ਚ ਯਾਤਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਦੀ ਖਬਰ ਨਾਲ ਲੋਕਾਂ ‘ਚ ਦਹਿਸ਼ਤ ਫੈਲ ਗਈ।