ਵੱਡਾ ਐਲਾਨ – ਦੇਸ਼ ਵਿੱਚ ਹਰ ਸਾਲ 26 ਦਸਬੰਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ‘ ਵੀਰ ਬਾਲ ਦਿਵਸ ‘ ਵਜੋਂ ਮਨਾਇਆ ਜਾਵੇਗਾ – ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਵੱਡਾ ਐਲਾਨ ਕੀਤਾ ਹੈ।
ਨਿਊਜ਼ ਪੰਜਾਬ
ਦੇਸ਼ ਭਰ ਵਿੱਚ ਹਰ ਸਾਲ 26 ਦਸੰਬਰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ: ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਇਨਸਾਫ਼ ਦੀ ਪ੍ਰਾਪਤੀ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ।ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰੂ ਸਾਹਿਬ ਲਈ ਸਤਿਕਾਰ ਪ੍ਰਗਟਾਉਂਦਿਆਂ ਕਿਹਾ , ਜਿਨ੍ਹਾਂ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਆਪਣੇ ਪਿਆਰੇ ਕੁਰਬਾਨ ਕੀਤੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ
‘ਵੀਰ ਬਾਲ ਦਿਵਸ’ ਵਜੋਂ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਇਨਸਾਫ਼ ਦੀ ਪ੍ਰਾਪਤੀ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦੇ ਹਨ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ
“ਕਰਤਾਰ ਕੀ ਸੌਗੰਧ ਹੈ, ਨਾਨਕ ਕੀ ਕਸਮ ਹੈ।
ਜਿਤਨੀ ਭੀ ਹੋ ਗੋਬਿੰਦ ਕੀ ਤਾਰੀਫ਼, ਵੁਹ ਕਮ ਹੈ।”ਸਰਬੰਸਦਾਨੀ, ਭਗਤੀ ਅਤੇ ਸ਼ਕਤੀ ਦੇ ਮੁਜੱਸਮੇ, ਸ਼ਸਤਰ ਅਤੇ ਸ਼ਾਸਤਰ ਦੇ ਧਨੀ, ਦੱਬੇ-ਕੁਚਲੇ ਹੋਏ ਸਮਾਜ ਨੂੰ ਸਸ਼ਕਤ ਬਣਾ ਕੇ ਨਵੀਂ ਪਛਾਣ ਦੇਣ ਵਾਲੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ pic.twitter.com/knUqzfXaFB
— Narendra Modi (@narendramodi) January 9, 2022