ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲੀ

ਚੰਡੀਗੜ੍ਹ, 10 ਜਨਵਰੀ – ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਆਦੇਸ਼ ਦਿੱਤਾ।

ਬਿਕਰਮ ਸਿੰਘ ਮਜੀਠੀਆ ਬੁੱਧਵਾਰ ਸਵੇਰੇ 11 ਵਜੇ ਇਨਵੈਸਟੀਗੇਸ਼ਨ ‘ਚ ਸ਼ਾਮਲ ਹੋਣਗੇ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਪੁਲੀਸ ਇਸ ਦੌਰਾਨ ਉਸ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ। ਮਾਮਲੇ ਦੀ ਅਗਲੀ ਸੁਣਵਾਈ 18 ਜਨਵਰੀ ਨੂੰ ਹੋਵੇਗੀ। ਇਸ ਫੈਸਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਤਿੰਨੋਂ ਇਸ ਨੂੰ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਦੱਸ ਕੇ ਚੋਣ ਰੈਲੀਆਂ ਵਿੱਚ ਵਰਤ ਰਹੇ ਸਨ।