ਕ੍ਰਿਕਟ – ਭਾਰਤ ਟੈਸਟ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਪਤਾਨੀ ਛੱਡੀ

ਦੱਖਣੀ ਅਫਰੀਕਾ ਤੋਂ ਮਿਲੀ ਸ਼ਰਮਨਾਕ ਹਾਰ ਕਾਰਨ ਟੈਸਟ ਮੈਚਾਂ ਦੀ ਕਪਤਾਨੀ ਵੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਟਵਿੱਟਰ ’ਤੇ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਕੋਹਲੀ ਟੀ-20 ਤੇ ਇਕ ਦਿਨਾ ਮੈਚਾਂ ਵਿਚ ਕਪਤਾਨੀ ਛੱਡਣ ਦਾ ਫੈਸਲਾ ਪਹਿਲਾਂ ਹੀ ਕਰ ਚੁੱਕੇ ਹਨ।

ਉਨ੍ਹਾਂ ਨੇ ਸ਼ਨੀਵਾਰ ਨੂੰ ਇਹ ਐਲਾਨ ਕੀਤਾ। ਕੋਹਲੀ ਨੇ ਇਹ ਫੈਸਲਾ ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ਤੋਂ ਬਾਅਦ ਲਿਆ ਹੈ। ਇਸ ਸੀਰੀਜ਼ ‘ਚ ਟੀਮ ਇੰਡੀਆ ਨੂੰ ਦੱਖਣੀ ਅਫਰੀਕਾ ਹੱਥੋਂ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੋਹਲੀ ਨੇ ਸੋਸ਼ਲ ਮੀਡੀਆ ‘ਤੇ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਕੋਹਲੀ ਨੇ ਪਿਛਲੇ ਤਿੰਨ ਮਹੀਨਿਆਂ ‘ਚ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਛੱਡੀ ਹੈ। ਉਸ ਨੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀ-20 ਫਾਰਮੈਟ ਦੀ ਕਪਤਾਨੀ ਛੱਡ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਤੋਂ ਪਹਿਲਾਂ ਵਨਡੇ ਦੀ ਕਪਤਾਨੀ ਤੋਂ ਹਟਾ ਦਿੱਤਾ ਗਿਆ ਸੀ। ਹੁਣ ਕੋਹਲੀ ਨੇ ਟੈਸਟ ਦੀ ਕਪਤਾਨੀ ਵੀ ਛੱਡ ਦਿੱਤੀ ਹੈ।