ਇੱਕ ਹੋਰ ਕਾਂਗਰਸੀ ਵਿਧਾਇਕ ਗਿਆ ਭਾਜਪਾ ਵਿੱਚ

 

ਪੰਜਾਬ ਦੀ ਮੋਗਾ ਵਿਧਾਨ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸੀ ਵਿਧਾਇਕ ਡਾਕਟਰ ਹਰਜੋਤ ਕਮਲ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਦੋਂ ਤੋਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ ਹੋਈ ਹੈ, ਉਦੋਂ ਤੋਂ ਹੀ ਇਸ ਸੀਟ ‘ਤੇ ਹਲਚਲ ਮਚ ਗਈ ਸੀ। ਇਸ ਸੀਟ ਤੋਂ ਕਾਂਗਰਸ ਨੇ ਮਾਲਵਿਕਾ ਨੂੰ ਟਿਕਟ ਦਿੱਤੀ ਹੈ।
ਮੋਗਾ ਤੋਂ ਪੰਜਾਬ ਕਾਂਗਰਸ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਸ਼ਨੀਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਮੋਗਾ ਤੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸਨ।

Punjab, Congress, Moga MLA, Sonu Sood, Malvika Sood, Punjab BJPਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ ਹੋਣ ਸਮੇ