ਚੋਣ ਪਾਬੰਦੀਆਂ 22 ਜਨਵਰੀ ਤੱਕ ਵਧੀਆਂ – ਚੋਣ ਕਮਿਸ਼ਨ ਨੇ ਜਾਰੀ ਕੀਤੇ ਨਵੇਂ ਹੁਕਮ

ਪੰਜਾਬ ਸਮੇਤ ਸਾਰੇ ਪੰਜ ਰਾਜਾਂ ‘ਚ ਚੋਣ ਰੈਲੀਆਂ, ਰੋਡ ਸ਼ੋਅ ਅਤੇ ਜਨ ਸੰਪਰਕ ‘ਤੇ ਪਾਬੰਦੀ 22 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ 15 ਜਨਵਰੀ ਤੱਕ ਚੋਣ ਰੈਲੀਆਂ, ਰੋਡ ਸ਼ੋਅ ਅਤੇ ਜਨ ਸੰਪਰਕ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਪਹਿਲੇ ਹੁਕਮ ਦੀ ਮਿਆਦ ਅੱਜ ਪੂਰੀ ਹੋ ਰਹੀ ਸੀ। ਇਸ ਲਈ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਨਵਾਂ ਹੁਕਮ ਜਾਰੀ ਕਰਕੇ ਪਾਬੰਦੀਆਂ ਨੂੰ 22 ਜਨਵਰੀ ਤੱਕ ਵਧਾ ਦਿੱਤਾ ਹੈ।