ਕੇਜਰੀਵਾਲ ਨੇ ਪੰਜਾਬ ਵਾਲਾ ਫ਼ਾਰਮੂਲਾ ਗੋਆ ਲਈ ਵੀ ਵਰਤਿਆ

 

ਪੰਜਾਬ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਗੋਆ ਲਈ ਵੀ ਵਾਅਦੇ ਕਰਨ ਵਾਲਾ ਫ਼ਾਰਮੂਲਾ ਵਰਤਣਾ ਸ਼ੁਰੂ ਕੀਤਾ ਹੈ। ਗੋਆ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਗੋਆ ‘ਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਹਰ ਨੌਜਵਾਨ ਨੂੰ ਰੁਜ਼ਗਾਰ ਦੇਣਗੇ। ਜੇਕਰ ਉਹ ਕਿਸੇ ਨੂੰ ਰੁਜ਼ਗਾਰ ਦੇਣ ਤੋਂ ਅਸਮਰੱਥ ਹਨ ਤਾਂ ਉਨ੍ਹਾਂ ਨੂੰ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਫ਼ੰਡ ਕਿਥੋਂ ਆਉਣਗੇ।ਉਹਨਾਂ ਨੇ ਇੱਹ ਨਹੀਂ ਦੱਸਿਆ ਕਿ ਉਹ ਦਿੱਲੀ ਵਿਚ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਚੁੱਕੇ ਹਨ ਜਾਂ ਬੇਰੁਜ਼ਗਾਰੀ ਭੱਤਾ ਦੇ ਰਹੇ ਹਨ।