24 ਘੰਟੇ – ਕਾਂਗਰਸੀ ਆਗੂ ਨੇ ਭਾਜਪਾ ਵਿੱਚ ਰਹਿਣ ਦਾ ਬਣਾਇਆ ਰਿਕਾਰਡ
ਅੰਮ੍ਰਿਤਸਰ ਦਿਹਾਤੀ ਤੋਂ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਭਾਜਪਾ ਵਿੱਚ 24 ਘੰਟੇ ਰਹਿਣ ਤੋਂ ਬਾਅਦ ਰਿਕਾਰਡ ਕਾਇਮ ਕਰਦੇ ਹੋਏ ਵਾਪਸ ਕਾਂਗਰਸ ਵਿਚ ਮੁੜ ਆਏ ਹਨ। ਸੱਚਰ ਦੀ ਭਾਜਪਾ ਵਿਚ ਸ਼ਾਮਲ ਹੋਣ ਦੀ ਖ਼ਬਰ ਸੁਣਦਿਆਂ ਹੀ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ, ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਭਗਵੰਤਪਾਲ ਸਿੰਘ ਸੱਚਰ ਨੂੰ ਵਾਪਸ ਕਾਂਗਰਸ ਵਿਚ ਸ਼ਾਮਲ ਕਰਨ ਲਈ ਪੂਰਾ ਜ਼ੋਰ ਲਗਾ ਦਿੱਤਾ ਗਿਆ। ਦੱਸਣਯੋਗ ਹੈ ਕਿ ਮਹਿਜ਼ ਇਕ ਦਿਨ ਪਹਿਲਾਂ ਹੀ ਸੱਚਰ ਭਾਜਪਾ ਵਿਚ ਸ਼ਾਮਲ ਹੋਏ ਇਸ ਆਗੂ ਨੇ ਭਾਜਪਾ ਵਿਚ ਰਹਿਣ ਦਾ ਰਿਕਾਰਡ ਤੋੜ ਦਿੱਤਾ ਹੈ ।