ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੇਟਿਵ

ਲੁਧਿਆਣਾ, 19 ਜਨਵਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਚੈੱਕਅਪ ਲਈ ਪੁੱਜੇ ਸਨ। ਮਿਲੀ ਜਾਣਕਾਰੀ ਮੁਤਾਬਿਕ ਬਾਦਲ ‘ਚ ਕੋਰੋਨਾ ਇਨਫੈਕਸ਼ਨ ਦੇ ਲੱਛਣ ਸਨ। ਇਸ ਤੋਂ ਪਹਿਲਾਂ ਵੀ ਕਈ ਸਿਆਸੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਚੁਕੀਆਂ ਹੁਨ ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਾਜ਼ੇਟਿਵ ਪਾਏ ਗਏ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੇ ਮੌਸਮ ‘ਚ ਕਈ ਨੇਤਾ ਕੋਵਿਡ ਦੀ ਲਪੇਟ ‘ਚ ਆ ਰਹੇ ਹਨ। ਬਾਦਲ ਦੇ ਕੋਰੇਨਾ ਪਾਜ਼ੇਟਿਵ ਆਉਣ ਤੋਂ ਬਾਅਦ ਅਕਾਲੀ ਦਲ ਦੀ ਚੋਣ ਮੁਹਿੰਮ ‘ਤੇ ਅਸਰ ਪੈ ਸਕਦਾ ਹੈ। ਬਾਦਲ 95 ਸਾਲ ਦੀ ਉਮਰ ‘ਚ ਵੀ ਦਿਨ-ਰਾਤ ਚੋਣ ਪ੍ਰਚਾਰ ਕਰ ਰਹੇ ਹਨ। ਹੁਣ ਸਿਹਤ ਵਿਭਾਗ ਦੇ ਸਾਹਮਣੇ ਬਾਦਲ ਦੇ ਕਰੀਬੀ ਆਗੂਆਂ ਨੂੰ ਟ੍ਰੇਸ ਕਰਨਾ ਵੱਡੀ ਚੁਣੌਤੀ ਹੈ। ਇਸ ਨਾਲ ਅਕਾਲੀ ਦਲ ਦੀ ਚੋਣ ਮੁਹਿੰਮ ਤੇ ਅਸਰ ਪੈ ਸਕਦਾ ਹੈ