ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ੍ਰ. ਢੀਂਡਸਾ ਵਲੋਂ ਜਾਰੀ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਲਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ।

ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ: ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਸ: ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਸ: ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸ: ਸਨਮੁੱਖ ਸਿੰਘ ਮੋਖਾ , ਵਿਧਾਨ ਸਭਾ ਹਲਕਾ ਫਿਲੌਰ ਤੋਂ ਸ: ਸਰਵਣ ਸਿੰਘ ਫਿਲੌਰ/ ਸ: ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਸ: ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਸ: ਜੁਗਰਾਜਪਾਲ ਸਿੰਘ ਸਾਹੀ , ਹਲਕਾ ਖੇਮਕਰਨ ਤੋਂ ਸ: ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।