ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਦਿਹਾਂਤ

ਨਿਊਜ਼ ਪੰਜਾਬ
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਮੁੱਖ ਪ੍ਰਬੰਧਕ ਗੁਰਦੁਆਰਾ ਜਨਮ ਅਸਥਾਨ ਚੀਮਾ ਦਾ ਅੱਜ ਦੇਹਾਂਤ ਹੋ ਗਿਆ। ਗੁਰਦੁਆਰਾ ਜਨਮ ਅਸਥਾਨ ਚੀਮਾ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਬਾਬਾ ਇਕਬਾਲ ਸਿੰਘ ਬੀਤੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਉਨ੍ਹਾਂ ਅੱਜ ਅੰਤਿਮ ਸਵਾਸ ਲਏ। 30 ਜਨਵਰੀ ਨੂੰ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਮੌਤ ਨੂੰ ਵੱਡਾ ਘਾਟਾ ਕਰਾਰ ਦਿੱਤਾ ਹੈ , ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਪੰਥ ਨੂੰ ਵੱਡੀ ਦੇਣ ਸੀ।