ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਹਲਕਿਆਂ ਤੋਂ ਲੜਣਗੇ ਚੋਣ – ਕਾਂਗਰਸ ਨੇ ਤੀਜੀ ਸੂਚੀ ਕੀਤੀ ਜਾਰੀ

News Punjab

ਕਾਂਗਰਸ ਨੇ ਜਲਾਲਾਬਾਦ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁਕਾਬਲੇ ਮੋਹਨ ਸਿੰਘ ਫਲੀਆਂਵਾਲਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਰਾਖਵੀਂ ਸੀਟ ਤੋਂ ਵੀ ਚੋਣ ਲੜ ਰਹੇ ਹਨ। ਕਾਂਗਰਸ ਨੇ ਬਰਨਾਲਾ ਤੋਂ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੂੰ ਟਿਕਟ ਦਿੱਤੀ ਹੈ। ਦੂਜੇ ਪਾਸੇ ਕਾਂਗਰਸ ਨੇ ਪਟਿਆਲਾ ਵਿਧਾਨ ਸਭਾ ਸੀਟ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਵਿਸ਼ਨੂੰ ਸ਼ਰਮਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਨਿਊਜ਼ ਪੰਜਾਬ
ਕਾਂਗਰਸ ਨੇਪੰਜਾਬ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਰਹਿੰਦੇ 8 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਹਲਕਿਆਂ ਤੋਂ ਚੋਣ ਲੜਾਈ ਜਾ ਰਹੀ ਹੈ , ਉਹਨਾਂ ਨੂੰ ਚਮਕੌਰ ਸਾਹਿਬ ਤੋਂ ਬਾਅਦ ਭਦੌੜ ਤੋਂ ਵੀ ਟਿਕਟ ਦਿੱਤੀ ਗਈ ਹੈ , ਇਸ ਸੂਚੀ ਵਿੱਚ ਪਟਿਆਲਾ ਤੋਂ ਵਿਸ਼ਨੂੰ ਸ਼ਰਮਾ ਸਾਬਕਾ ਮੇਅਰ, ਬਰਨਾਲਾ ਤੋਂ ਮੁਨੀਸ਼ ਬਾਂਸਲ, ਭਦੌੜ ਤੋਂ ਚਰਨਜੀਤ ਸਿੰਘ ਚੰਨੀ, ਜਲਾਲਾਬਾਦ ਤੋਂ ਮੋਹਨ ਸਿੰਘ ਫ਼ਲੀਆਂਵਾਲਾ, ਲੁਧਿਆਣਾ (ਸਾਊਥ) ਤੋਂ ਈਸ਼ਵਰਜੋਤ ਸਿੰਘ ਚੀਮਾ, ਨਵਾਂ ਸ਼ਹਿਰ ਤੋਂ ਸਤਵੀਰ ਸਿੰਘ ਸੈਣੀ, ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਅਤੇ ਅਟਾਰੀ ਤੋਂ ਤਰਸੇਮ ਸਿੰਘ ਸਿਆਲਕਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

छवि