ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਨਹੀਂ ਰਹੀ
ਮੁੰਬਈ, 6 ਫਰਵਰੀ
ਸੁਰਾਂ ਦੀ ਰਾਣੀ ਭਾਰਤ ਰਤਨ ਗਾਇਕਾ ਲਤਾ ਮੰਗੇਸ਼ਕਰ ਦਾ ਅੱਜ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਲਤਾ ਮੰਗੇਸ਼ਕਰ ਦੇ ਦੇਹਾਂਤ ਨਾਲ ਪੂਰਾ ਦੇਸ਼ ਦੁਖੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ ਅਤੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਸ਼ਰਧਾਂਜਲੀ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟ ਕੀਤਾ