ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ – ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਹੋਵੇਗਾ

Lata Mangeshkar dies, Lata Mangeshkar Death, Lata Mangeshkar Live Updates, Lata Mangeshkar Passed Away, shradhanjali lata mangeshkar, lata mangeshkar died, lata mangeshkar nidhan,lata mangeshkar tribute,lata mangeshkar death time,lata mangeshkar date of death

ਨਿਊਜ਼ ਪੰਜਾਬ

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਪੂਰੇ ਦੇਸ਼ ‘ਚ ਸੋਗ ਦਾ ਮਾਹੌਲ ਹੈ। ਕੇਂਦਰ ਸਰਕਾਰ ਨੇ 6 ਅਤੇ 7 ਫਰਵਰੀ ਨੂੰ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। 92 ਸਾਲਾ ਲਤਾ ਜੀ ਦਾ ਐਤਵਾਰ ਸਵੇਰੇ ਮੁੰਬਈ ਦੇ ਬ੍ਰੀਚਕੈਂਡੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਐਤਵਾਰ ਸ਼ਾਮ 6.30 ਵਜੇ ਸਰਕਾਰੀ ਸਨਮਾਨਾਂ ਨਾਲ ਮੁੰਬਈ ‘ਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਰਧਾਂਜਲੀ ਦੇਣ ਲਈ ਮੁੰਬਈ ਜਾਣਗੇ।