ਵਿਧਾਇਕ ਸਿਮਰਜੀਤ ਬੈਂਸ ਤੇ ਧਾਰਾ 307 ਅਧੀਨ ਪਰਚਾ ਦਰਜ ਅਤੇ ਗ੍ਰਿਫਤਾਰ
ਲੁਧਿਆਣਾ, 8 ਫਰਵਰੀ
ਪੰਜਾਬ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਡਾਬਾ ਇਲਾਕੇ ਵਿੱਚ ਚੋਣ ਵਿਵਾਦ ਦੇ ਚੱਲਦਿਆਂ ਕੀਤੀ ਗਈ ਹੈ। ਇਰਾਦਾ ਕਤਲ ਦਾ ਕੇਸ ਦਰਜ ਹੋਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਜ਼ਿਲ੍ਹਾ ਅਦਾਲਤ ਵਿੱਚ ਪੁੱਜੇ ਸਨ। ਇਸ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਇੱਥੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲੀਸ ਨੇ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਵਕੀਲਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵਿਧਾਇਕ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ ਕੱਲ੍ਹ ਰਾਤ ਡਾਬਾ ਰੋਡ ਵਿਖੇ ਕਾਂਗਰਸ ਉਮੀਦਵਾਰ ਕੜਵੱਲ ਤੇ ਹਮਲਾ ਕਰਨ ਦੇ ਦੋਸ਼ ਹੇਠ ਪੁਲਿਸ ਵੱਲੋਂ ਬੈਂਸ ਅਤੇ 33 ਸਾਥੀਆਂ ਸਮੇਤ ਲਗਭਗ 150 ਵਿਅਕਤੀਆਂ ਤੇ ਇਰਾਦਾ ਕਤਲ ਅਤੇ ਹੋਰਨਾਂ ਧਾਰਾਵਾਂ ਹੇਠ ਪਰਚਾ ਦਰਜ਼ ਕੀਤਾ ਗਿਆ ਸੀ।