ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਿੱਚ ਨਵੇਂ ਸੰਕਟ ਦੇ ਦਿੱਤੇ ਸੰਕੇਤ – ਪ੍ਰਿਯੰਕਾ ਗਾਂਧੀ ਦੀ ਮੌਜ਼ੂਦਗੀ ਵਿੱਚ ਕੀਤਾ ਨਵਾਂ ਡਰਾਮਾਂ

ਨਿਊਜ਼ ਪੰਜਾਬ

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਿਯੰਕਾ ਗਾਂਧੀ ਵਾਡਰਾ ਦੀ ਮੌਜ਼ੂਦਗੀ ਵਿੱਚ ਕੀਤੀ ਕਾਰਵਾਈ ਨੇ ਕਾਂਗਰਸ ਨੂੰ ਇੱਕ ਵਾਰੀ ਫੇਰ ਨਵੇਂ ਸੰਕਟ ਵਿੱਚ ਪਾ ਦਿੱਤਾ ਹੈ। ਸਿਆਸੀ ਹਲਕਿਆਂ ਵਿੱਚ ਭਗਵੰਤ ਮਾਨ ਦੇ ਖਿਲਾਫ਼ ਉਸ ਦੇ ਹਲਕੇ ਵਿੱਚ ਜਾ ਕੇ ਨਵਜੋਤ ਸਿੰਘ ਸਿੱਧੂ ਵਲੋਂ ਭਾਸ਼ਣ ਨਾ ਕਰਨਾ ਉਹ ਵੀ ਪ੍ਰਿਯੰਕਾ ਗਾਂਧੀ ਵਾਡਰਾ ਦੀ ਮੌਜ਼ੂਦਗੀ ਵਿੱਚ ਕਾਂਗਰਸ ਲਈ ਨਵੇਂ ਕਲੇਸ਼ ਦਾ ਸੰਕੇਤ ਮੰਨਿਆ ਜਾ ਰਿਹਾ ਹੈ।

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਰਾਜੋਮਾਜਰਾ ਵਿਖੇ ਪ੍ਰਿਯੰਕਾ ਗਾਂਧੀ ਵਾਡਰਾ ਦੀ ਰੈਲੀ ਨੂੰ ਸੰਬੋਧਨ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਆਗੂ ਸੁਨੀਲ ਜਾਖੜ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਸਨ, ਜੋ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਸਮਰਥਨ ਵਿੱਚ ਰੈਲੀ ਵਿੱਚ ਸ਼ਾਮਲ ਹੋਏ ਸਨ । ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨਾਲ ਹੈ।