ਮੋਦੀ ਦੀ ਰੈਲੀ ਖ਼ਿਲਾਫ਼ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ

ਨਿਊਜ਼ ਪੰਜਾਬ

ਚੰਡੀਗੜ੍ਹ, 14 ਫਰਵਰੀ

ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਜਲੰਧਰ ਵਿਚ ਹੋ ਰਹੀ ਚੋਣ ਰੈਲੀ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਅਤੇ ਅਰਥੀ ਫੂਕ ਮੁਜ਼ਾਹਰੇ ਹੋਏ। ਇਸ ਦੌਰਾਨ ਪੰਜਾਬ ਭਰ ਵਿਚ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੇ ਵਿਰੋਧ ਵਿਚ ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹੋਰ ਧਿਰਾਂ ਨੇ ਰੋਸ ਪ੍ਰਦਰਸ਼ਨ ਕੀਤੇ ਅਤੇ ਪੁਤਲੇ ਸਾੜੇ।