ਭਾਜਪਾ ਦੇ ਸੱਤਾ ਵਿਚ ਆਉਣ ਨਾਲ ਪੰਜਾਬ ’ਚ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਹੋਵੇਗਾ: ਮੋਦੀ
ਨਿਊਜ਼ ਪੰਜਾਬ
ਜਲੰਧਰ, 14 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲਾ ਗੱਠਜੋੜ ਹੀ ਪੰਜਾਬ ਵਿਚ ਅਗਲੀ ਸਰਕਾਰ ਬਣਾਏਗਾ ਅਤੇ ਇਸ ਸਰਕਾਰ ਦੇ ਬਣਨ ਨਾਲ ਸੂਬੇ ਵਿਚ ਵਿਕਾਸ ਦਾ ਇਕ ਨਵਾਂ ਅਧਿਆਏ ਸ਼ੁਰੂ ਹੋਵੇਗਾ। ਉਹ ਵਿਧਾਨ ਸਭਾ ਚੋਣਾਂ ਸਬੰਧੀ ਪੰਜਾਬ ਵਿਚ ਪਹਿਲੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਪ੍ਰਧਾਨ ਮੰਤਰੀ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਇੱਥੇ ਦੇਵੀ ਤਲਾਬ ਮੰਦਰ ਵਿਚ ਪੂਜਾ ਕਰਨਾ ਚਾਹੁੰਦੇ ਸਨ ਪਰ ਪੁਲੀਸ ਤੇ ਪ੍ਰਸ਼ਾਸਨ ਨੇ ਇਸ ਸਬੰਧੀ ਪ੍ਰਬੰਧ ਕਰਨ ਤੋਂ ਬੇਵੱਸੀ ਜ਼ਾਹਿਰ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਐੱਨਡੀਏ ਗੱਠਜੋੜ ਹੀ ਅਗਲੀ ਸਰਕਾਰ ਬਣਾਏਗਾ, ਜਿਸ ਨਾਲ ਵਿਕਾਸ ਦਾ ਇਕ ਨਵਾਂ ਅਧਿਆਏ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ, ‘‘ਮੈਂ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਦਾ ਭਰੋਸਾ ਦਿਵਾਉਣਾ ਚਾਹੁੰਦਾ ਹਾਂ, ਅਸੀਂ ਕੋਈ ਕਸਰ ਬਾਕੀ ਨਹੀਂ ਛੱਡਾਂਗੇ।’’
ਸ੍ਰੀ ਮੋਦੀ ਨੇ ਕਿਹਾ, ‘‘ਕਾਂਗਰਸ ਦੀਆਂ ਨੀਤੀਆਂ ਨੇ ਪੰਜਾਬ ਵਿਚ ਕਾਰੋਬਾਰਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਰੁਜ਼ਗਾਰ ਨੂੰ ਪ੍ਰਭਾਵਿਤ ਕੀਤਾ ਹੈ। ਰੈਲੀ ਵਿਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਖ ਸਿੰਘ ਢੀਂਡਸਾ ਵੀ ਹਾਜ਼ਰ ਸਨ।