22,842 ਕਰੋੜ ਰੁਪਏ ਦੀ ਬੈਂਕ ਧੋਖਾਧੜੀ – ਸੀਬੀਆਈ ਨੇ ਦੋਸ਼ੀਆਂ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕੀਤਾ
ਨਿਊਜ਼ ਪੰਜਾਬ
ਦੇਸ਼ ਦੇ ਬੈਂਕਿੰਗ ਇਤਿਹਾਸ ਦੀ ਸਭ ਤੋਂ ਵੱਡੀ ਘੁਟਾਲਾ ਕਰਨ ਵਾਲੀ ਕੰਪਨੀ ABG ਸ਼ਿਪਯਾਰਡ ਦੇ ਡਾਇਰੈਕਟਰਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਸੀਬੀਆਈ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ 22,842 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਏਬੀਜੀ ਸ਼ਿਪਯਾਰਡ ਲਿਮਟਿਡ ਨੇ 2012 ਤੋਂ 2017 ਦਰਮਿਆਨ ਦੇਸ਼ ਦੇ ਵੱਖ-ਵੱਖ 28 ਬੈਂਕਾਂ ਤੋਂ ਕਾਰੋਬਾਰ ਦੇ ਨਾਂ ‘ਤੇ ਕੁੱਲ 28,842 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਇਨ੍ਹਾਂ ਕੰਪਨੀਆਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਬੈਂਕ ਫਰਾਡਾਂ ਰਾਹੀਂ ਹਾਸਲ ਕੀਤੇ ਪੈਸੇ ਨੂੰ ਵਿਦੇਸ਼ਾਂ ‘ਚ ਭੇਜ ਕੇ ਅਰਬਾਂ ਰੁਪਏ ਦੀਆਂ ਜਾਇਦਾਦਾਂ ਖਰੀਦੀਆਂ ਹਨ।