ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹਲਕਾ ਪੂਰਬੀ ਵਿੱਚ ਸਨਅਤਾਂ ਦੀ ਕਰਨਗੇ ਪੈਰਵੀ – ਸਨਅਤਕਾਰਾਂ ਦੀ ਹਮਾਇਤ ਨੇ ਢਿੱਲੋਂ ਨੂੰ ਕੀਤਾ ਮਜ਼ਬੂਤ

NEWS PUNJAB

ਗਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਦੀ ਰਖਵਾਲੀ ਸਿਰਫ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਨਅਤਕਾਰਾਂ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦਾ ਕੰਮ ਹੀ ਕੀਤਾ

ਨਿਊਜ਼ ਪੰਜਾਬ
ਲੁਧਿਆਣਾ – ਵਿਧਾਨ ਸਭਾ ਹਲਕਾ ਪੂਰਬੀ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਹਮਾਇਤ ਵਿੱਚ ਅੱਜ ਕਈ ਸੰਗਠਨਾਂ ,ਉਦਯੋਗਿਕ ਜਥੇਬੰਦੀਆਂ ਵਲੋਂ ਭਰਵੀਂ ਹਮਾਇਤ ਦੇਣ ਨਾਲ ਹਲਕਾ ਪੂਰਬੀ ਦੇ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਅੱਜ ਇਥੇ ਭਰਵੇਂ ਇਕੱਠਾ ਨੂੰ ਸੰਬੋਧਨ ਕਰਦਿਆਂ ਗਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਉਦਯੋਗ ਦੀ ਰਖਵਾਲੀ ਸਿਰਫ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਨਅਤਕਾਰਾਂ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦਾ ਕੰਮ ਹੀ ਕੀਤਾ ਅਤੇ ਰਿਸ਼ਵਤਖੋਰੀ ਨੂੰ ਉਤਸਾਹਤ ਕਰਕੇ ਪੰਜਾਬ ਵਿੱਚੋਂ ਉਦਯੋਗ ਬੰਦ ਕਰਵਾਣੇ ਸ਼ੁਰੂ ਕੀਤੇ ਜਦੋ ਕਿ ਕੇਜਰੀਵਾਲ ਦੀ ਦਿੱਲ੍ਹੀ ਸਰਕਾਰ ਨੇ ਪੰਜਾਬ ਦੇ ਸਨਅਤਕਾਰਾਂ ਤੇ ਪ੍ਰਦੂਸ਼ਣ ਫੈਲਾਉਣ ਦੇ ਝੂਠੇ ਇਲਜ਼ਾਮ ਲਾ ਕੇ ਬਦਨਾਮ ਕਰਨ ਦਾ ਯਤਨ ਕੀਤਾ ਗਿਆ।

ਸ੍ਰ.ਢਿੱਲੋਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਸਨਅਤਕਾਰਾਂ ਦੇ ਹਿੱਤਾਂ ਦੀ ਰਾਖੀ ਕਰੇਗੀ ਅਤੇ ਰਿਸ਼ਵਤਖੋਰ ਅਧਿਕਾਰੀਆਂ ਨੂੰ ਕਾਬੂ ਕੀਤਾ ਜਾਵੇਗਾ। ਉਹਨਾਂ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੇ ਵਲੋਂ ਪ੍ਰਗਟਾਏ ਵਿਸ਼ਵਾਸ਼ ਦਾ ਮੈ ਹਮੇਸ਼ਾ ਰਿਣੀ ਰਹਾਂਗਾ। ਮੀਟਿੰਗ ਦੌਰਾਨ ਸ਼੍ਰੀ ਕੌੜਾ ਅਤੇ ਉਹਨਾਂ ਦੇ ਸਾਥੀਆਂ ਵਲੋਂ ਸ੍ਰ. ਢਿਲੋਂ ਨੂੰ ਸਨਮਾਨਤ ਕੀਤਾ।
ਇਥੇ ਜਿਕਰਯੋਗ ਹੈ ਕਿ ਹਲਕਾ ਪੂਰਬੀ ਵਿੱਚ ਸਨਅਤਕਾਰਾਂ ਦੀ ਬਹੁਗਿਣਤੀ ਵੱਸੋਂ ਹੈ ਅਤੇ ਜਿਹੜੇ ਪਾਸੇ ਇਹਨਾਂ ਦਾ ਪ੍ਰਭਾਵ ਪੈਂਦਾ ਹੈ ਉਸ ਉਮੀਦਵਾਰ ਦੀ ਜਿੱਤ ਪੱਕੀ ਸਮਝੀ ਜਾਂਦੀ ਹੈ।