ਦੀਪ ਸਿੱਧੂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਲੁਧਿਆਣਾ ਦੇ ਥਰੀਕੇ ਵਿਖੇ ਕੀਤਾ ਗਿਆ – ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜੇ ਲੋਕ
ਨਿਊਜ਼ ਪੰਜਾਬ
ਲੁਧਿਆਣਾ – ਲੰਘੀ ਰਾਤ ਸੜਕ ਹਾਦਸੇ ਦਾ ਸ਼ਿਕਾਰ ਹੋਏ ਅਦਾਕਾਰ ਦੀਪ ਸਿੱਧੂ ਦੀ ਮ੍ਰਿਤਕ ਦੇਹ ਦਾ ਸਸਕਾਰ ਲੁਧਿਆਣਾ ਦੇ ਥਰੀਕੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਦੁਪਹਿਰ ਕਰੀਬ ਸਾਢੇ ਤਿੰਨ ਵਜੇ ਦੀਪ ਸਿੱਧੂ ਦੀ ਮ੍ਰਿਤਕ ਦੇਹ ਘਰ ਪੁੱਜੀ, ਜਿੱਥੇ ਪਹਿਲਾਂ ਤੋਂ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। ਜਿਨ੍ਹਾਂ ਨੇ ਨਮ ਅੱਖਾਂ ਦੇ ਨਾਲ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ। ਸ਼ਾਮ ਪੰਜ ਵਜੇ ਦੇ ਕਰੀਬ ਹਜ਼ਾਰਾਂ ਲੋਕਾਂ ਦਾ ਕਾਫਿਲਾ ਥਰੀਕੇ ਸ਼ਮਸ਼ਾਨਘਾਟ ਪੁੱਜਿਆ, ਜਿੱਥੇ ਦੀਪ ਸਿੱਧੂ ਦੇ ਭਰਾ ਨੇ ਮ੍ਰਿਤਕ ਦੇਹ ਨੂੰ ਅਗਨੀ ਭੇਟ ਕੀਤੀ। ਇਸ ਮੌਕੇ ’ਤੇ ਧਾਰਮਿਕ, ਰਾਜਨੀਤੀ ਤੇ ਸਮਾਜਿਕ ਜਥੇਬੰਦੀਆਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।