ਸੁਖਬੀਰ ਸਿੰਘ ਬਾਦਲ ਨੇ ਕੀਤਾ ਦਾਹਵਾ ਵਿਧਾਨ ਸਭਾ ਚੋਣਾਂ ਵਿੱਚ 80 ਸੀਟਾਂ ਤੇ ਜਿੱਤ ਹਾਸਲ ਕਰਾਂਗੇ

ਨਿਊਜ਼ ਪੰਜਾਬ
Protests erupt against killing of Dalit man in Punjab - The Hindu

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਅੱਜ ਦਾਹਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਵਿਧਾਨ ਸਭਾ ਚੋਣਾਂ ਵਿੱਚ 80 ਸੀਟਾਂ ਤੇ ਜਿੱਤ ਹਾਸਲ ਕਰੇਗਾ। ਉਹਨਾਂ ਅੱਜ ਪੀ ਟੀ ਸੀ ਟੀਵੀ ਚੈਨਲ ਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕੀਤਾ। ਉਹਨਾਂ ਕਿਹਾ ਕਿ ਸਰਕਾਰ ਬਣਾਉਣ ਲਈ ਸਾਨੂੰ ਹੋਰ ਕਿਸੇ ਸਹਾਰੇ ਦੀ ਲੋੜ ਨਹੀਂ ਪਵੇਗੀ ਅਸੀਂ 80 ਸੀਟਾਂ ਪ੍ਰਾਪਤ ਕਰ ਲਵਾਂਗੇ। ਸ੍ਰ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਲੋਂ ਜਾਰੀ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਬਾਰੇ ਸਪਸ਼ਟ ਕੀਤਾ ਕਿ ਇਹ ਕਾਗਜ਼ੀ ਵਾਅਦੇ ਨਹੀਂ ਇਹਨਾਂ ਨੂੰ ਹਕੀਕਤ ਵਿੱਚ ਲਾਗੂ ਕੀਤਾ ਜਾਵੇਗਾ। ਉਹਨਾਂ ਦਿੱਤੀ ਜਾਣ ਵਾਲੀ ਹਰ ਸਹੂਲਤ ਦਾ ਵਿਸਥਾਰ ਵਿੱਚ ਵੇਰਵਾ ਦੇਂਦਿਆ ਦੱਸਿਆ ਕਿ ਇਹਨਾਂ ਨੂੰ ਕਿਵੇਂ ਲਾਗੂ ਕੀਤਾ ਜਾਣਾ ਹੈ ।