ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਤੇ ਮਾਮਲਾ ਦਰਜ

ਨਿਊਜ਼ ਪੰਜਾਬ
ਮਾਨਸਾ – ਮਾਨਸਾ ਪੁਲੀਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ। ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮਾਨਸਾ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਦੌਰਾਨ ਮਾਨਸਾ ਪੁਲੀਸ ਨੇ ਉਨ੍ਹਾਂ ਸਮੇਤ ਹਲਕਾ ਮਾਨਸਾ ਤੋਂ ਸ਼ੁਭਦੀਪ ਸਿੱਧੂ ਮੂਸੇਵਾਲਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐੱਸਡੀਐੱਮ ਅਤੇ ਚੋਣ ਅਧਿਕਾਰੀ ਹਰਜਿੰਦਰ ਸਿੰਘ ਜੱਸਲ ਨੇ ਇਸ ਦੀ ਪੁਸ਼ਟੀ ਕੀਤੀ ਹੈ।