ਪੰਜਾਬ ਚੋਣਾਂ – ਸ਼ਾਮ 5 ਵਜੇ ਤੱਕ 62% ਪੋਲਿੰਗ
ਲੁਧਿਆਣਾ, 20 ਫਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਪੰਜਾਬ ‘ਚ ਹੁਣ ਤਕ 54 ਫੀਸਦੀ ਤੋਂ ਉਪਰ ਮਤਦਾਨ ਹੋ ਚੁੱਕਿਆ ਹੈ। ਫ਼ਾਜ਼ਿਲਕਾ ਜ਼ਿਲ੍ਹੇ ‘ਚ ਸਭ ਤੋਂ ਜ਼ਿਆਦਾ 56.97 ਫ਼ੀਸਦ ਤੇ ਮੋਹਾਲੀ ‘ਚ ਸਭ ਤੋ ਘੱਟ 42.2 ਫੀਸਦੀ ਵੋਟ ਪੋਲ ਹੋਈ ਹੈ। ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਕੁਝ ਥਾਵਾਂ ਤੋਂ ਈਵੀਐਮ ਵਿੱਚ ਗੜਬੜੀ ਕਾਰਨ ਪੋਲਿੰਗ ਦੇਰੀ ਨਾਲ ਸ਼ੁਰੂ ਹੋਣ ਦੀਆਂ ਖ਼ਬਰਾਂ ਵੀ ਆਈਆਂ ਹਨ।
ਸੂਬੇ ‘ਚ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।