ਪੰਜਾਬ ਸਰਕਾਰ ਨੇ ਲੌਕਡਾਊਨ ਤੱਕ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਲਿਆ ਫੈਸਲਾ

ਚੰਡੀਗੜ੍ਹ, 27 ਮਾਰਚ: ( ਨਿਊਜ਼ ਪੰਜਾਬ )

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਾਕਡਾਊਨ ਦੇ ਸਮੇਂ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਵਾਹਨ ਸੜਕਾਂ ‘ਤੇ ਚੱਲ ਰਹੇ ਹਨ।ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਪੀ.ਡਬਲਿਊ.ਡੀ ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਦਿੱਤੀ ਹੈ|