ਯੂਕਰੇਨ ਵਿੱਚ ਫਸੇ ਭਾਰਤੀਆਂ ਦਾ ਪਹਿਲਾ ਗਰੁੱਪ ਮੁੰਬਈ ਏਅਰਪੋਰਟ ਤੇ ਪੁੱਜਿਆ

ਨਿਊਜ਼ ਪੰਜਾਬ
ਯੂਕਰੇਨ ਵਿੱਚ ਫਸੇ ਭਾਰਤੀਆਂ ਦਾ ਪਹਿਲਾ ਸਮੂਹ ਮੁੰਬਈ ਏਅਰਪੋਰਟ ਪਹੁੰਚ ਗਿਆ ਹੈ। ਇਨ੍ਹਾਂ ਲੋਕਾਂ ਨੂੰ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਤੋਂ ਏਅਰ ਇੰਡੀਆ ਦੇ ਜਹਾਜ਼ ਰਾਹੀਂ ਲਿਆਂਦਾ ਗਿਆ ਹੈ। ਏਅਰ ਟ੍ਰੈਫਿਕ ਕੰਟਰੋਲ (ਏ.ਟੀ.ਸੀ.) ਸੂਤਰਾਂ ਨੇ ਦੱਸਿਆ ਕਿ ਜਹਾਜ਼ ਸ਼ਾਮ 7.50 ਵਜੇ ਹਵਾਈ ਅੱਡੇ ‘ਤੇ ਪਹੁੰਚਿਆ। ਕੇਂਦਰੀ ਮੰਤਰੀ ਪਿਊਸ਼ ਗੋਇਲ ਉਨ੍ਹਾਂ ਨੂੰ ਲੈਣ ਲਈ ਹਵਾਈ ਅੱਡੇ ‘ਤੇ ਪਹੁੰਚ ਗਏ ਹਨ।