ਦਿੱਲੀ ਸਰਕਾਰ ਨੇ ਕਿਸਾਨਾਂ ’ਤੇ ਦਰਜ 54 ਕੇਸਾਂ ’ਚੋਂ 17 ਵਾਪਸ ਲਏ, ਇਕ ਕੇਸ ਗਣਤੰਤਰ ਦਿਵਸ ਹਿੰਸਾ ਨਾਲ ਸਬੰਧਤ

ਨਿਊਜ਼ ਪੰਜਾਬ

ਨਵੀਂ ਦਿੱਲੀ, 1 ਮਾਰਚ

ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਪਿਛਲੇ ਸਾਲ ਇੱਥੇ ਪੁਲੀਸ ਵੱਲੋਂ ਦਰਜ ਕੀਤੇ ਗਏ 17 ਕੇਸ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ‘ਚ ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਨਾਲ ਜੁੜਿਆ ਮਾਮਲਾ ਵੀ ਸ਼ਾਮਲ ਹੈ। ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਵੱਲੋਂ 31 ਜਨਵਰੀ ਨੂੰ ਗ੍ਰਹਿ ਮੰਤਰੀ ਸਤੇਂਦਰ ਜੈਨ ਨੂੰ ਭੇਜੇ ਕੇਸਾਂ ਨਾਲ ਸਬੰਧਤ ਫਾਈਲ ਨੂੰ ਕਾਨੂੰਨ ਵਿਭਾਗ ਦੀ ਰਾਏ ਲੈਣ ਤੋਂ ਬਾਅਦ ਸੋਮਵਾਰ ਨੂੰ ਮਨਜ਼ੂਰੀ ਦਿੱਤੀ ਗਈ। ਦਿੱਲੀ ਪੁਲੀਸ ਨੇ ਨਵੰਬਰ 2020 ਤੋਂ ਦਸੰਬਰ 2021 ਦੌਰਾਨ ਦਰਜ 54 ਵਿੱਚੋਂ 17 ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਸੀ।