ਜਣੇਪੇ ਦੋਰਾਨ ਮਾਂਵਾਂ ਦੀ ਮੌਤ ਦਰ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਯਤਨਸ਼ੀਲ-ਡਾ. ਓ ਪੀ ਗੋਜਰਾ

ਚੰਡੀਗੜ੍ਹ, 4 ਮਾਰਚ
ਜਣੇਪੇ ਦੌਰਾਨ ਮਾਂਵਾਂ ਦੀ ਮੌਤ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਣੇਪੇ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਦਾ ਲਗਾਤਾਰ ਜਾਂਚ ਪੜਤਾਲ ਕੀਤੀ  ਜਾ ਰਹੀ ਹੈ ਤਾਂ ਜੋ ਜਣੇਪੇ ਦੋਰਾਨ ਮਾਂਵਾਂ ਦੀ ਹੋਣ ਵਾਲੀਆਂ ਮੌਤਾਂ ਦੇ  ਕਾਰਨਾਂ ਦਾ ਪਤਾ ਲਗਾਕੇ ਇਨ੍ਹਾਂ ਤੇ ਕਾਬੂ ਪਾਇਆ ਜਾ ਸਕੇl
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਓ.ਪੀ. ਗੋਜਰਾ ਨੇ ਦੱਸਿਆ ਕਿ  ਸਿਹਤ ਵਿਭਾਗ ਵੱਲੋਂ ਜਣੇਪੇ  ਦੌਰਾਨ ਮਾਂਵਾਂ ਦੀਆਂ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨl ਸੂਬੇ ਦਾ ਜ਼ਿਲ੍ਹਾ  ਫਤਿਹਗੜ੍ਹ ਸਾਹਿਬ ਵਿੱਚ ਮਾਵਾਂ ਦੀ ਮੌਤ ਦਰ ਬਾਕੀ ਜਿਲੵਿਆਂ ਦੇ ਮੁਕਾਬਲੇ ਵਧੇਰੇ ਹੋਣ ਕਾਰਨ  ਖ਼ਤਰੇ ਦੀ ਸ਼੍ਰੇਣੀ ਵਿੱਚ ਹੈ।
ਇੱਥੇ ਇਹ ਵੀ ਵਰਨਣਯੋਗ ਹੈ ਕਿ ਪੰਜਾਬ ਵਿਚ ਮਾਂਵਾਂ ਦੀ ਮੌਤ ਦਰ 129 ਪ੍ਰਤੀ ਇੱਕ ਲੱਖ ਜਣੇਪੇ ਹੈ ਜਦੋਂ ਕਿ ਰਾਸ਼ਟਰੀ ਪੱਧਰ ਦਾ ਅੰਕੜਾ 122 ਹੈ l ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਹਾਇਕ ਡਾਇਰੈਕਟਰ ਡਾ  ਵਿਨੀਤ ਨਾਗਪਾਲ ਵਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਕੇ ਮਹੀਨਾ ਅਪ੍ਰੈਲ 2021 ਤੋਂ ਦਸੰਬਰ 2021 ਦੌਰਾਨ ਹੋਈਆ ਮਾਵਾਂ ਦੀਆਂ ਮੌਤਾਂ ਦੇ ਹੋਏ ਰਿਵੀਊ ਦਾ ਆਡਿਟ ਕੀਤਾ ਗਿਆ ਜਿਸ ਦੌਰਾਨ ਜਿਲ੍ਹੇ ਦੇ ਸਿਵਲ ਸਰਜਨ, ਪ੍ਰੋਗਰਾਮ ਅਧਿਕਾਰੀਆਂ, ਸੀਨੀਅਰ ਮੈਡੀਕਲ ਅਫ਼ਸਰਾਂ , ਮਲਟੀਪਰਪਜ ਹੈਲਥ ਸੁਪਰਵਾਈਜ਼ਰਜ (ਮਹਿਲਾ) ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਅਤੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਕਿ ਭਵਿੱਖ ਵਿੱਚ ਮਾਂਵਾਂ ਦੀ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਇਆ ਜਾ ਸਕੇ l
ਇਸ ਮੌਕੇ ਤੇ ਡਾਕਟਰ ਇੰਦਰਦੀਪ ਕੌਰ ਪ੍ਰੋਗਰਾਮ ਅਫਸਰ ਐਮ ਸੀ ਐਚ, ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਹਰਵਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਅਨੂੰ ਚੋਪੜਾ ਦੋਸਾਂਝ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ l
———
ਫੋਟੋ ਕੇਪਸ਼ਨ : ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜਰੂਰੀ ਦਿਸ਼ਾ ਨਿਰਦੇਸ਼ ਦਿੰਦੇ ਹੋਏ ਡਾ ਵਿਨੀਤ ਨਾਗਪਾਲ