ਚੜ੍ਹਦੀ ਕਲਾ ਕੀ ਹੈ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 6 ਮਾਰਚ 2022
ਨਿਊਜ਼ ਪੰਜਾਬ
ਚੜ੍ਹਦੀ ਕਲਾ ਕੀ ਹੈ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ
Amrit vele da Hukamnama,
Sri Darbar Sahib,Sri Amritsar,
Ang-566,06-03-2022
ਵਡਹੰਸੁ ਮਹਲਾ ੧ ॥
वडहंसु महला १ ॥
Wadahans, First Mehl:
ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥
करहु दइआ तेरा नामु वखाणा ॥ सभ उपाईऐ आपि आपे सरब समाणा ॥ सरबे समाणा आपि तूहै उपाइ धंधै लाईआ ॥ इकि तुझ ही कीए राजे इकना भिख भवाईआ ॥ लोभु मोहु तुझु कीआ मीठा एतु भरमि भुलाणा ॥ सदा दइआ करहु अपणी तामि नामु वखाणा ॥१॥
Show mercy to me, that I may chant Your Name. You Yourself created all, and You are pervading among all. You Yourself are pervading among all, and You link them to their tasks. Some, You have made kings, while others go about begging. You have made greed and emotional attachment seem sweet; they are deluded by this delusion. Be ever merciful to me; only then can I chant Your Name. ||1||
ਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ। ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ। ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ ॥੧॥
हे प्रभु! कृपा कर की मैं तेरा नाम सुमिरन कर सकूँ । तूं सारी सृष्टि आप ही पैदा की है और आप ही सब जीवों में व्यापक है। तूं आप ही सब जीवों में समाया हुआ है, पैदा कर के तुने आप ही सारी सृष्टि की माया की दौड़-भाग में लगाया हुआ है। कई जीवों को तुने आप ही रजा बना दिया है, और कई जीवों को (भिखारी बना कर) भीख मांगने के लिए (दर दर) घुमा रहा है। हे प्रभु! तूंने लोभ और मोह को मीठा बना दिया है, जगत इस भटकन में आ कर कुराहे पद रहा है। अगर तूं सदा अपने कृपा करता रहे तो ही में तेरा नाम सुमिरन कर सकता हूँ॥१॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!