ਸੁਖੀ ਜੀਵਨ ਦਾ ਮੂਲਮੰਤਰ – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 9 ਮਾਰਚ 2022

ਨਿਊਜ਼ ਪੰਜਾਬ

ਸੁਖੀ ਜੀਵਨ ਦਾ ਮੂਲਮੰਤਰ – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ

🌹🌹🌹🌹🌹🌹🌹🌹
ਦਸਾਂ ਪਾਤਿਸ਼ਾਹੀਆਂ ਦੀ ਜੋਤਿ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ,ਸ੍ਰੀ ਦਰਬਾਰ ਸਾਹਿਬ ਜੀ,ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਆਇਆ ਅੱਜ ਦਾ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
🗓  09.03.2022  🗓
🌹🌹🌹🌹🌹🌹🌹🌹
📖  ਪਾਵਨ ਅੰਗ ੮੦੭  📖
🌹🌹🌹🌹🌹🌹🌹🌹
ਬਿਲਾਵਲੁ ਮਹਲਾ ੫ ॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥*

ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
*ਵਾਹਿਗੁਰੂ ਜੀ ਕਾ ਖਾਲਸਾ​ ॥*
*​ਵਾਹਿਗੁਰੂ ਜੀ ਕੀ ਫਤਹਿ ॥*