ਯੂਪੀ ਤੇ ਉਤਰਾਖੰਡ ‘ਚ ਭਾਜਪਾ ਨੂੰ ਬਹੁਮਤ, ਗੋਆ ਅਤੇ ਮਣੀਪੁਰ ਚ ਵੀ ਭਾਜਪਾ ਅੱਗੇ

ਨਵੀਂ ਦਿੱਲੀ : 

ਪੰਜ ਸੂਬਿਆਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਯੂਪੀ ਵਿੱਚ ਇੱਕ ਵਾਰ ਫਿਰ ਭਾਜਪਾ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਰੁਝਾਨਾਂ ਵਿੱਚ ਭਾਜਪਾ ਨੂੰ ਪੂਰਨ ਬਹੁਮਤ ਮਿਲਿਆ ਹੈ। ਉੱਤਰਾਖੰਡ ਵਿੱਚ ਵੀ ਭਾਜਪਾ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਝਾੜੂ ਚੱਲਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਬਣਦੀ ਜਾ ਰਹੀ ਹੈ। ਗੋਆ ਅਤੇ ਮਨੀਪੁਰ ਵਿੱਚ ਵੀ ਭਾਜਪਾਾ ਅੱਗੇ ਚੱਲ ਰਹੀ ਹੈ  ।