ਆਪਾ ਕਿਵੇਂ ਸੁਧਾਰੀਏ ? – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 12 ਮਾਰਚ 2022

ਨਿਊਜ਼ ਪੰਜਾਬ

ਆਪਾ ਕਿਵੇਂ ਸੁਧਾਰੀਏ ? – ਵਿਚਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

Amrit wele da Mukhwaak,
Shri Harmandar sahib amritsar, Ang-955-956,12-03-2022
*ਸਲੋਕ ਮਃ ੧ ॥*
ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥ {ਪੰਨਾ 955}

ਅਰਥ: (ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ।
ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ।1।
ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥ {ਪੰਨਾ 956}

ਅਰਥ: ਜੇ ਪ੍ਰਭੂ ਦੇ ਨਾਮ ਦੀ ਛੁਰੀ ਹੋਵੇ, ਪ੍ਰਭੂ ਦਾ ਨਾਮ ਹੀ (ਉਸ ਛੁਰੀ ਦਾ) ਸਾਰਾ ਲੋਹਾ ਹੋਵੇ, ਉਸ ਛੁਰੀ ਦੀ ਘਾੜਤ ਬਹੁਤ ਸੁੰਦਰ ਹੁੰਦੀ ਹੈ; ਇਹ ਛੁਰੀ ਸਤਿਗੁਰੂ ਦੇ ਸ਼ਬਦ ਦੀ ਸਾਣ ਤੇ ਰੱਖ ਕੇ ਤੇਜ਼ ਕੀਤੀ ਜਾਂਦੀ ਹੈ, ਤੇ ਇਹ ਪ੍ਰਭੂ ਦੇ ਗੁਣਾਂ ਦੀ ਮਿਆਨ ਵਿਚ ਟਿਕੀ ਰਹਿੰਦੀ ਹੈ।
ਜੇ ਸ਼ੇਖ਼ ਇਸ ਛੁਰੀ ਦਾ ਕੁੱਠਾ ਹੋਇਆ ਹੋਵੇ (ਭਾਵ, ਜੇ ‘ਸ਼ੇਖ਼’ ਦਾ ਜੀਵਨ ਪ੍ਰਭੂ ਦੇ ਨਾਮ, ਸਤਿਗੁਰੂ ਦੇ ਸ਼ਬਦ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਘੜਿਆ ਹੋਇਆ ਹੋਵੇ) ਤਾਂ ਉਸ ਦੇ ਅੰਦਰੋਂ ਲੱਬ-ਰੂਪ ਲਹੂ ਜ਼ਰੂਰ ਨਿਕਲ ਜਾਂਦਾ ਹੈ, ਇਸ ਤਰ੍ਹਾਂ ਹਲਾਲ ਹੋ ਕੇ (ਕੁੱਠਾ ਜਾ ਕੇ) ਉਹ ਪ੍ਰਭੂ ਵਿਚ ਜੁੜਦਾ ਹੈ, ਤੇ, ਹੇ ਨਾਨਕ! ਪ੍ਰਭੂ ਦੇ ਦਰ ਤੇ (ਅੱਪੜ ਕੇ) ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦਾ ਹੈ।2।
ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥ {ਪੰਨਾ 956}

ਅਰਥ: ਲੱਕ ਦੁਆਲੇ ਸੋਹਣੀ ਜਿਹੀ ਕਟਾਰ ਹੋਵੇ ਤੇ ਸੋਹਣੇ ਘੋੜੇ ਦਾ ਸੁਆਰ ਹੋਵੇ, (ਫਿਰ ਭੀ) ਹੇ ਨਾਨਕ! ਮਾਣ ਨਾਹ ਕਰੀਏ, (ਕੀਹ ਪਤਾ ਹੈ) ਮਤਾਂ ਸਿਰ-ਭਾਰ ਡਿੱਗ ਪਏ।3।
ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥ {ਪੰਨਾ 956}

ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸਾਧ ਸੰਗਤਿ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਜੁੜਦਾ ਹੈ। ਜਿਨ੍ਹਾਂ ਮਨੁੱਖਾਂ ਦੇ ਪੱਲੇ ਪ੍ਰਭੂ ਦਾ ਨਾਮ-ਰੂਪ ਧਨ ਹੈ (ਜ਼ਿੰਦਗੀ ਦੇ ਸਫ਼ਰ ਲਈ) ਖ਼ਰਚ ਹੈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਸਿਮਰਦੇ ਹਨ ਤੇ ਉਸੇ ਦਾ ਰੂਪ ਹੋ ਜਾਂਦੇ ਹਨ। ਬੰਦਗੀ ਕਰਨ ਵਾਲੇ ਬੰਦੇ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਸੋਹਣੇ ਲੱਗਦੇ ਹਨ, ਸਤਿਗੁਰੂ ਦੀ ਮੱਤ ਲੈ ਕੇ ਉਹ ਅਡੋਲ ਹੋ ਜਾਂਦੇ ਹਨ, ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਸ੍ਰੇਸ਼ਟ ਨਾਮ ਦੀ ਵਿਚਾਰ ਆ ਵੱਸਦੀ ਹੈ।
(ਭਗਤ ਜਨਾਂ ਨੂੰ) ਪ੍ਰਭੂ ਆਪ ਹੀ ਆਪਣੇ ਵਿਚ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਸੋਭਾ ਦੇਂਦਾ ਹੈ। 19।
*सलोक मः १ ॥*
वेलि पिंञाइआ कति वुणाइआ ॥ कटि कुटि करि खु्मबि चड़ाइआ ॥ लोहा वढे दरजी पाड़े सूई धागा सीवै ॥ इउ पति पाटी सिफती सीपै नानक जीवत जीवै ॥ होइ पुराणा कपड़ु पाटै सूई धागा गंढै ॥ माहु पखु किहु चलै नाही घड़ी मुहतु किछु हंढै ॥ सचु पुराणा होवै नाही सीता कदे न पाटै ॥ नानक साहिबु सचो सचा तिचरु जापी जापै ॥१॥

अर्थ: (रूई को बेलने में) बेल के पिंजाई की जाती है, कात के (कपड़ा) बुना जाता है, इसके टुकड़े करके (धोने के लिए) साँचे में चढ़ाते हैं। (इस कपड़े को) कैंची कतरती है, दर्जी इसे चीरता है, और सूई-धागा सिलता है। (जैसे ये कटा हुआ फाड़ा हुआ कपड़ा सुई-धागे से सिला जाता है) वैसे ही, हे नानक! मनुष्य की खोई हुई इज्जत प्रभु की महिमा करने से फिर बन जाती है और मनुष्य सदाचारी जीवन गुजारने लग जाता है।
कपड़ा पुराना हो के फट जाता है, सुई-धागा इसको सी देता है, (पर ये सिला हुआ मरम्मत किया हुआ पुराना कपड़ा) कोई महीना आधा महीना नहीं चलता, सिर्फ घड़ी दो घड़ी (थोड़े वक्त) ही चलता है; (पर) प्रभु का नाम (-रूपी पटोला) कभी पुराना नहीं होता, (नाम से) सिला हुआ कभी फटता नहीं (उस प्रभु से जुड़ा हुआ मन उससे कभी टूटता नहीं)। हे नानक! प्रभु-पति सदा कायम रहने वाला है, पर इस बात की समझ तब ही पड़ती है जब उसको स्मरण करें।1।
मः १ ॥ सच की काती सचु सभु सारु ॥ घाड़त तिस की अपर अपार ॥ सबदे साण रखाई लाइ ॥ गुण की थेकै विचि समाइ ॥ तिस दा कुठा होवै सेखु ॥ लोहू लबु निकथा वेखु ॥ होइ हलालु लगै हकि जाइ ॥ नानक दरि दीदारि समाइ ॥२॥

अर्थ: अगर प्रभु के नाम की छुरी हो, प्रभु का नाम ही (उस छुरी का) सारा लोहा हो, उस छुरी की संरचना बहुत सुंदर होती है; ये छुरी सतिगुरु के शब्द की सान पर रख कर तेज (धार) की जाती है, और ये प्रभु के गुणों की म्यान में टिकी रहती है।
अगर शेख इस छुरी का कुठा हुआ हो (भाव, अगर ‘शेख’ का जीवन प्रभु के नाम, सतिगुरु के शब्द और प्रभु की महिमा में घड़ा हुआ हो) तो उसके अंदर से लालच रूपी लहू अवश्य निकल जाता है, इस तरह हलाल हो के (कुठा जा के) वह प्रभु में जुड़ता है, और, हे नानक! प्रभु के दर पर (पहुँच के) उसके दर्शन में लीन हो जाता है।2।
मः १ ॥ कमरि कटारा बंकुड़ा बंके का असवारु ॥ गरबु न कीजै नानका मतु सिरि आवै भारु ॥३॥

अर्थ: कमर पर सुंदर सी कटार हो और सुंदर घोड़े पर सवार हो, (फिर भी) हे नानक! गुमान ना करें, (क्या पता है) मत कहीं सिर के बल ही गिर ही ना पड़े।3।
पउड़ी ॥ सो सतसंगति सबदि मिलै जो गुरमुखि चलै ॥ सचु धिआइनि से सचे जिन हरि खरचु धनु पलै ॥ भगत सोहनि गुण गावदे गुरमति अचलै ॥ रतन बीचारु मनि वसिआ गुर कै सबदि भलै ॥ आपे मेलि मिलाइदा आपे देइ वडिआई ॥१९॥

अर्थ: जो मनुष्य गुरु के हुक्म में चलता है वह साधु-संगत में आ के गुरु के शब्द में जुड़ता है। जिस मनुष्यों के पल्ले प्रभु का नाम-रूपी धन है (जिंदगी के सफर के लिए) खर्च है वह सदा कायम रहने वाले प्रभु को स्मरण करते हैं और उसी का रूप हो जाते हैं। बँदगी करने वाले लोग प्रभु के गुण गाते हैं और सुंदर लगते हैं, सतिगुरु की मति को ले के वे अडोल हो जाते हैं, सतिगुरु के सोहाने शब्द के द्वारा उनके मन में प्रभु के श्रेष्ठ नाम की विचार आ बसती है।
(भक्त जनों को) प्रभु खुद ही अपने में मिलाता है, स्वयं ही उनको शोभा देता है।19।

Shalok, First Mehl:

The cotton is ginned, woven and spun;

the cloth is laid out, washed and bleached white.

The tailor cuts it with his scissors, and sews it with his thread.

Thus, the torn and tattered honor is sewn up again, through the Lord’s Praise, O Nanak, and one lives the true life.
But the Truth does not grow old; and when it is stitched, it is never torn again.

O Nanak, the Lord and Master is the Truest of the True. While we meditate on Him, we see Him. ||1||

First Mehl:

The knife is Truth, and its steel is totally True.

Its workmanship is incomparably beautiful.

It is sharpened on the grindstone of the Shabad.

It is placed in the scabbard of virtue.

If the Shaykh is killed with that,

then the blood of greed will spill out.

One who is slaughtered in this ritualistic way, will be attached to the Lord.

O Nanak, at the Lord’s door, he is absorbed into His Blessed Vision. ||2||

First Mehl:

A beautiful dagger hangs by your waist, and you ride such a beautiful horse.

But don’t be too proud; O Nanak, you may fall head first to the ground. ||3||

Pauree:

They alone walk as Gurmukh, who receive the Shabad in the Sat Sangat, the True Congregation.

Meditating on the True Lord, they become truthful; they carry in their robes the supplies of the Lord’s wealth.

The devotees look beautiful, singing the Praises of the Lord; following the Guru’s Teachings, they become stable and unchanging.

They enshrine the jewel of contemplation within their minds, and the most sublime Word of the Guru’s Shabad.

He Himself unites in His Union; He Himself grants glorious greatness. ||19||
Becoming worn, the cloth is torn; with needle and thread it is sewn up again.

It will not last for a month, or even a week. It barely lasts for an hour, or even a moment.
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥