ਹਾਰ ਦੇ ਕਾਰਨਾਂ ਦੀ ਪੜਚੋਲ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਜਾਰੀ – ਹਾਰ ਦੀ ਜੁੰਮੇਵਾਰੀ ਲੈ ਸਕਦਾ ਗਾਂਧੀ ਪਰਿਵਾਰ

ਨਿਊਜ਼ ਪੰਜਾਬ
ਯੂਪੀ, ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਵਿੱਚ ਕਾਂਗਰਸ ਦੀ ਚੋਣ ਹਾਰ ਦੇ ਕਾਰਨਾਂ ਦੀ ਪੜਚੋਲ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਦਿੱਲੀ ਵਿੱਚ ਚੱਲ ਰਹੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਸ ਬੈਠਕ ਦੀ ਪ੍ਰਧਾਨਗੀ ਕਰ ਰਹੀ ਹੈ, ਜਿਸ ‘ਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਵਾਡਰਾ ਤੋਂ ਇਲਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਜੀ 23 ਮੈਂਬਰ ਗ਼ਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਮੌਜੂਦ ਹਨ।
ਕਾਂਗਰਸ ਵਲੋਂ ਪੰਜਾਬ ਦੇ ਇੰਚਾਰਜ ਰਹੇ ਹਰੀਸ਼ ਰਾਵਤ ਜਿਹਨਾਂ ਦੇ ਹੱਥੋਂ ਪੰਜਾਬ ਵਿਚ ਕਾਂਗਰਸ ਸਰਕਾਰ ਦਾ ਪਤਨ ਸ਼ੁਰੂ ਹੋਇਆ ਸੀ ਹੁਣ ਉੱਤਰਾਖੰਡ ਵਿਧਾਨ ਸਭਾ ਚੋਣਾਂ ‘ਚ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੀ ਹਾਰ ਨਾਲ ਉਨ੍ਹਾਂ ਦੇ ਸਿਆਸੀ ਭਵਿੱਖ ਨੂੰ ਲੈ ਕੇ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਹਨ। ਹਰੀਸ਼ ਦੀ ਇਸ ਹਾਰ ਨੂੰ ਉੱਤਰਾਖੰਡ ਵਿੱਚ ਕਾਂਗਰਸ ਪਾਰਟੀ ਲਈ ਵੀ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਸਿਆਸੀ ਭਵਿੱਖ ਦੇ ਨਾਲ-ਨਾਲ ਉਨ੍ਹਾਂ ਮੁੱਦਿਆਂ ‘ਤੇ ਵੀ ਬਹਿਸ ਸ਼ੁਰੂ ਹੋ ਗਈ ਹੈ, ਜੋ ਉਹ ਉਠਾਉਂਦੇ ਰਹੇ ਹਨ।
Harish Rawat
@harishrawatcmuk
आज #दिल्ली में 4 बजे कांग्रेस वर्किंग कमेटी की बैठक है, मैं उसमें भाग लेने जा रहा हूं। दिल्ली की ओर जाने की कल्पना मात्र से मेरे पांव मन-मन भर भारी हो जाए, कैसे सोनिया जी की चेहरे की तरफ देखूंगा! कितना विश्वास था उनका मुझ पर, …1/2

Image

Image