ਵਿਸ਼ਵ ਗਲੂਕੋਮਾ ਹਫਤਾ – ਕਾਲੇ ਮੋਤੀਏ ਨਾਲ ਅੰਨਾਪਣ ਹੋ ਸਕਦਾ ਹੈ

ਵਿਸ਼ਵ ਗਲੂਕੋਮਾ ਹਫਤਾ – ਕਾਲੇ ਮੋਤੀਏ ਨਾਲ ਅੰਨਾਪਣ ਹੋ ਸਕਦਾ ਹੈ : ਡਾ. ਸੁਰਿੰਦਰ ਸਿੰਘ ਝੱਮਟ

 

NEWS PUNJAB

ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਝੱਮਟ ਅਨੁਸਾਰ ਭਾਰਤ ਵਿੱਚ ਕਈ ਲੱਖ ਲੋਕ ਕਾਲਾ ਮੋਤੀਆ ਤੋਂ ਪੀੜਤ ਹਨ ਅਤੇ ਇਸ ਦੇ ਬਰਾਬਰ ਜਾਂ ਇਸ ਤੋਂ ਜਿਆਦਾ ਸੰਖਿਆ ਵਿੱਚ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੈ ਕਿ ਉਨਾਂ ਨੂੰ ਇਹ ਸਮੱਸਿਆ ਹੈ । ਉਹਨਾਂ ਦੱਸਿਆ ਕਿ ਕਾਲਾ ਮੋਤੀਆ ਵਿੱਚ ਅੱਖ ਦੇ ਅੰਦਰ ਦਾ ਦਬਾਅ ਅੱਖ ਵਿੱਚ ਨਜ਼ਰ ਸਬੰਧੀ ਨਸਾਂ ਨੂੰ ਹਾਨੀ ਪਹੁੰਚਾਉਣ ਦਾ ਕਾਰਣ ਬਣਦੇ ਹੋਏ ਵਧਦਾ ਹੈ । ਨਜ਼ਰ ਲਗਾਤਾਰ ਘੱਟਦੀ ਰਹਿੰਦੀ ਹੈ ਅਤੇ ਜੇ ਇਸਦਾ ਇਲਾਜ ਨਹੀਂ ਕੀਤਾ ਜਾਂਦਾ ਹੈ ਤਾਂ ਕਾਲਾ ਮੋਤੀਆ ਨਾਲ ਅੰਨਾਪਣ ਹੋ ਸਕਦਾ ਹੈ ।

ਨਿਊਜ਼ ਪੰਜਾਬ

ਢੁੱਡੀਕੇ, 13 ਮਾਰਚ 2022 : ਸਿਵਲ ਸਰਜਨ ਮੋਗਾ ਡਾ. ਹਿਤੇਂਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾ ਅਤੇ ਐਸ.ਐਮ.ੳ. ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਢੁੱਡੀਕੇ ਵਿਖੇ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫਤਾ ਮਨਾਇਆ ਗਿਆ ।

ਲਖਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਕਾਲਾ ਮੋਤੀਆ ਤੋਂ ਪੀੜਤ ਹੋਣ ਦੇ ਲੱਛਣ ਇਹ ਹੋ ਸਕਦੇ ਹਨ ਕਿ ਮਰੀਜ ਦੀ ਆਸੇ ਪਾਸੇ ਦੀ ਨਜ਼ਰ ਹੋਲੀ ਹੋਲੀ ਘੱਟਦੀ ਹੈ, ਨਜ਼ਰ ਧੁੰਦਲੀ, ਅੱਖਾਂ ਦੇ ਦਰਦ ਨਾਲ ਸਿਰਪੀੜ, ਰੋਸ਼ਨੀ ਦੇ ਆਲੇ ਦੁਆਲੇ ਰੰਗੀਨ ਛੱਲੇ ਜਾਂ ਗੋਲੇ ਜਾਂ ਪੜਨ ਵਾਲੇ ਐਨਕ ਦੇ ਸ਼ੀਸਿਆਂ ਵਿੱਚ ਨਿਰੰਤਰ ਤਬਦੀਲੀ ਹੋ ਸਕਦੀ ਹੈ । ਉਹਨਾਂ ਕਿਹਾ ਕਿ ਕਾਲਾ ਮੋਤੀਆ ਦਾ ਜਿਆਦਾ ਖਤਰਾ ਉਹਨਾਂ ਨੂੰ ਹੁੰਦਾ ਹੈ ਜੋ ਚਾਲੀ ਸਾਲ ਤੋਂ ਜਿਆਦਾ ਉਮਰ ਦੇ, ਜਿਨਾਂ ਦੇ ਪਰਿਵਾਰ ਵਿੱਚ ਕਿਸੇ ਨੂੰ ਕਾਲਾ ਮੋਤੀਆ ਹੋਵੇ, ਜਿਹਨਾਂ ਦੀ ਨੇੜੇ ਦੀ ਨਜ਼ਰ ਕਮਜੋਰ ਹੋਵੇ ਜਾਂ ਜਿਹਨਾਂ ਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਜਾਂ ਥਾਇਰਾਈਡ ਹੋਵੇ । ਉਹਨਾਂ ਕਿਹਾ ਕਿ ਕਾਲਾ ਮੋਤੀਆ ਦੇ ਕਾਰਣ ਨਜ਼ਰ ਦੀ ਹਾਨੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ ਜੇ ਬਿਮਾਰੀ ਦੀ ਜਲਦ ਪਹਿਚਾਣ ਹੋ ਜਾਂਦੀ ਹੈ ਅਤੇ ਜਲਦ ਇਲਾਜ ਸ਼ੁਰੂ ਹੋ ਜਾਂਦਾ ਹੈ । ਉਹਨਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਨਿਯਮਿਤ ਮੁਆਇਨੇ ਨਾਲ ਹੀ ਪਤਾ ਲਗਾਇਆ ਜਾਂਦਾ ਹੈ ਇਸ ਕਰਕੇ ਅੱਖਾਂ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ ।