ਸੁਆਗਤ – ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਵਜੋਂ ਮਿਲਣ ਵਾਲੀ ਪੈਨਸ਼ਨ ਲੈਣ ਤੋਂ ਕੀਤਾ ਇਨਕਾਰ – ਬਾਕੀ ਲੀਡਰਾਂ ਵੱਲ ਵੇਖਣ ਲੱਗੇ ਲੋਕ

NEWS PUNJAB

ਪੱਤਰ ’ਚ ਸ੍ਰ. ਬਾਦਲ ਨੇ ਆਖਿਆ ਕਿ ਪੈਨਸ਼ਨ ਨੂੰ ਕਿਸੇ ਵੀ ਸਮਾਜ ਭਲਾਈ ਲਈ ਇਸਤੇਮਾਲ ਕਰਨ ਹਿੱਤ ਸਰਕਾਰੀ ਖਜ਼ਾਨੇ ਵਿੱਚ ਹੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਕਾਰਜ ’ਚ ਜੇਕਰ ਇਹ ਰਕਮ ਵਰਤੀ ਜਾਵੇਗੀ ਤਾਂ ਉਨ੍ਹਾਂ ਦੇ ਦਿਲ ਨੂੰ ਹੋਰ ਵੀ ਸੰਤੁਸ਼ਟੀ ਹੋਵੇਗੀ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਕਿਸੇ ਵੀ ਸੂਰਤ ’ਚ ਉੁਨ੍ਹਾਂ ਨੂੰ ਪੈਨਸ਼ਨ ਨਾ ਭੇਜੀ ਜਾਵੇ।ਸ੍ਰ. ਪ੍ਰਕਾਸ਼ ਸਿੰਘ ਬਾਦਲ ਕੋਈ ਪੈਨਸ਼ਨ ਨਹੀਂ ਲੈ ਰਹੇ ਹਨ ਕਿਉਂਕਿ ਉਹ ਲਗਾਤਾਰ ਵਿਧਾਇਕ ਚੱਲੇ ਆ ਰਹੇ ਸਨ।

ਨਿਊਜ਼ ਪੰਜਾਬ

ਪੰਜਾਬ ਦੇ ਸਭ ਤੋਂ ਪੁਰਾਣੇ ਨੇਤਾ ਅਤੇ ਸੂਬੇ ਦੇ ਗਿਆਰਾਂ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਵਜੋਂ ਮਿਲਣ ਵਾਲੀ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸਪੀਕਰ ਅਤੇ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ। ਸ੍ਰ. ਬਾਦਲ ਦੇ ਇਸ ਫੈਂਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ , ਲੋਕ ਹੁਣ ਹੋਰ ਪਾਰਟੀਆਂ ਦੇ ਸਾਬਕਾ ਵਿਧਾਇਕਾਂ ਵੱਲ ਵੇਖ ਰਹੇ ਹਨ ਕਿ ਉਹ ਕੀ ਐਲਾਨ ਕਰਦੇ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਸ੍ਰ.ਪ੍ਰਕਾਸ਼ ਸਿੰਘ ਬਾਦਲ ਵਲੋਂ ਕਿਸੇ ਤਰ੍ਹਾਂ ਦੀ ਵਿਧਾਇਕ ਵਾਲੀ ਪੈਨਸ਼ਨ ਨਹੀਂ ਲਈ ਜਾ ਰਹੀ , ਮੀਡੀਆ ਦੀਆਂ ਰਿਪੋਰਟਾਂ ਨੂੰ ਖਾਰਜ ਕਰਦਿਆਂ ਆਖਿਆ ਕਿ ਸ੍ਰ.ਪ੍ਰਕਾਸ਼ ਸਿੰਘ ਬਾਦਲ ਕੋਈ ਪੈਨਸ਼ਨ ਨਹੀਂ ਲੈ ਰਹੇ ਹਨ ਕਿਉਂਕਿ ਉਹ ਲਗਾਤਾਰ ਵਿਧਾਇਕ ਚੱਲੇ ਆ ਰਹੇ ਹਨ। ਪੈਨਸ਼ਨ ਵਿਧਾਇਕ ਨਾ ਹੋਣ ਦੀ ਸੂਰਤ ਵਿੱਚ ਮਿਲਦੀ ਹੈ , ਸ੍ਰ.ਬਾਦਲ ਹੁਣ ਤੱਕ ਵਿਧਾਇਕ ਬੰਦੇ ਆ ਰਹੇ ਸਨ , ਹੁਣ ਚੋਣ ਹਾਰਨ ਤੋਂ ਬਾਅਦ ਵੀ ਸ੍ਰ. ਬਾਦਲ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖ ਕੇ ਆਖਿਆ ਹੈ ਕਿ ਪੈਨਸਨ ਦੀ ਰਾਸ਼ੀ ਦੇ ਅਸਲ ਹੱਕਦਾਰ ਪੰਜਾਬ ਦੇ ਉਹ ਲੋੜਵੰਦ ਲੋਕ ਹਨ, ਜਿਨ੍ਹਾਂ ਨੇ ਸਾਰੀ ਉਮਰ ਉਨ੍ਹਾਂ ਨੂੰ ਆਪਣੇ ਦਿਲ ਵਿੱਚ ਨਿੱਘੀ ਜਗ੍ਹਾ ਦੇ ਕੇ ਰੱਖੀ। ਟਵਿੱਟਰ ਰਾਹੀਂ ਜਨਤਕ ਕੀਤੇ ਗਏ ਪੱਤਰ ਵਿੱਚ ਸ੍ਰੀ ਬਾਦਲ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਇਸ ਤੋਂ ਪਹਿਲਾਂ ਵਿਧਾਨ ਸਭਾ ਤੋਂ ਕਦੇ ਵੀ ਕੋਈ ਪੈਨਸ਼ਨ ਨਹੀਂ ਲਈ ਹੈ। ਇਸ ਤੋਂ ਪਹਿਲਾਂ ਸ੍ਰੀ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਟਵਿੱਟਰ ਹੈਂਡਲ ’ਤੇ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਸਪੀਕਰ ਨੂੰ ਸੰਬੋਧਨ ਹੁੰਦਿਆਂ ਪੈਨਸ਼ਨ ਨੂੰ ਲੋਕ ਹਿੱਤਾਂ ਲਈ ਵਰਤਣ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਸ੍ਰੀ ਬਾਦਲ ਨੂੰ ਇਸ ਵਾਰ ਲੰਬੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੱਤਰ ’ਚ ਸ੍ਰੀ ਬਾਦਲ ਨੇ ਆਖਿਆ ਕਿ ਪੈਨਸ਼ਨ ਨੂੰ ਕਿਸੇ ਵੀ ਸਮਾਜ ਭਲਾਈ ਲਈ ਇਸਤੇਮਾਲ ਕਰਨ ਹਿੱਤ ਸਰਕਾਰੀ ਖਜ਼ਾਨੇ ਵਿੱਚ ਹੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਕਾਰਜ ’ਚ ਜੇਕਰ ਇਹ ਰਕਮ ਵਰਤੀ ਜਾਵੇਗੀ ਤਾਂ ਉਨ੍ਹਾਂ ਦੇ ਦਿਲ ਨੂੰ ਹੋਰ ਵੀ ਸੰਤੁਸ਼ਟੀ ਹੋਵੇਗੀ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਕਿਸੇ ਵੀ ਸੂਰਤ ’ਚ ਉੁਨ੍ਹਾਂ ਨੂੰ ਪੈਨਸ਼ਨ ਨਾ ਭੇਜੀ ਜਾਵੇ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਉਨ੍ਹਾਂ ਵੱਲੋਂ ਬਤੌਰ ਸਾਬਕਾ ਵਿਧਾਇਕ ਹਰ ਮਹੀਨੇ ਲੱਖਾਂ ਰੁਪਏ ਦੀ ਸਭ ਤੋਂ ਵੱਧ ਪੈਨਸ਼ਨ ਲੈਣ ਬਾਰੇ ਸੋਸ਼ਲ ਮੀਡੀਆ ’ਤੇ ਵੱਡਾ ਵਿਵਾਦ ਸਾਹਮਣੇ ਆਇਆ ਸੀ। ਬਾਦਲ ਪਰਿਵਾਰ ਨੇ ਇਨ੍ਹਾਂ ਰਿਪੋਰਟਾਂ ਨੂੰ ਖਾਰਜ ਕਰਦਿਆਂ ਆਖਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਕੋਈ ਪੈਨਸ਼ਨ ਨਹੀਂ ਲੈ ਰਹੇ ਹਨ ਕਿਉਂਕਿ ਉਹ ਲਗਾਤਾਰ ਵਿਧਾਇਕ ਚੱਲੇ ਆ ਰਹੇ ਹਨ।

Shiromani Akali Dal
@Akali_Dal_
I request

&hon’ble speaker that whatever pension accrues to me as ex MLA may please be used for the interests of the people of Pb (Lok hitaan vaaste). It should in no case be sent to me. Formal request in writing being sent separately- Parkash S. Badal, Former CM