ਨਾਵਾਂ ਦਾ ਐਲਾਨ – ਪੰਜਾਬ ਦੇ 10 ਮੰਤਰੀ ਕਲ ਲੈਣਗੇ ਹਲਫ਼

ਨਾਵਾਂ ਦਾ ਐਲਾਨ – ਪੰਜਾਬ ਦੇ 10 ਮੰਤਰੀ ਕਲ ਲੈਣਗੇ ਹਲਫ਼

ਨਿਊਜ਼ ਪੰਜਾਬ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਜਿਨ੍ਹਾਂ ਕੈਬਨਿਟ ਮੰਤਰੀਆਂ ਦੇ ਨਾਂ ਜਾਰੀ ਕੀਤੇ ਹਨ, ਉਨ੍ਹਾਂ ’ਚ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਹਲਕਾ ਦਿੜ੍ਹਬਾ, ਡਾ. ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ, ਹਰਭਜਨ ਸਿੰਘ ਈ.ਟੀ.ਓ.  ਵਿਧਾਨ ਸਭਾ ਹਲਕਾ ਜੰਡਿਆਲਾ, ਡਾ. ਵਿਜੈ ਸਿੰਗਲਾ ਵਿਧਾਨ ਸਭਾ ਹਲਕਾ ਮਾਨਸਾ, ਲਾਲ ਚੰਦ ਵਿਧਾਨ ਸਭਾ ਹਲਕਾ ਬੋਹਾ, ਗੁਰਮੀਤ ਸਿੰਘ ਮੀਤ ਹੇਅਰ ਵਿਧਾਨ ਸਭਾ ਹਲਕਾ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਵਿਧਾਨ ਸਭਾ ਹਲਕਾ ਅਜਨਾਲਾ, ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ, ਬ੍ਰਹਮ ਸ਼ੰਕਰ ਜਿੰਪਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਹਰਜੋਤ ਸਿੰਘ ਬੈਂਸ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਿਹਬ ਤੋਂ ਵਿਧਾਇਕ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।

Bhagwant Mann
@BhagwantMann
ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।

Image