ਪੰਜਾਬ ਵਜ਼ਾਰਤ ਦੇ10 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ

ਨਿਊਜ਼ ਪੰਜਾਬ
ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਰਹੇ।
ਅੱਜ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਹਲਕਾ ਦਿੜ੍ਹਬਾ, ਡਾ. ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ, ਹਰਭਜਨ ਸਿੰਘ ਈ.ਟੀ.ਓ.  ਵਿਧਾਨ ਸਭਾ ਹਲਕਾ ਜੰਡਿਆਲਾ, ਡਾ. ਵਿਜੈ ਸਿੰਗਲਾ ਵਿਧਾਨ ਸਭਾ ਹਲਕਾ ਮਾਨਸਾ, ਲਾਲ ਚੰਦ ਵਿਧਾਨ ਸਭਾ ਹਲਕਾ ਬੋਹਾ, ਗੁਰਮੀਤ ਸਿੰਘ ਮੀਤ ਹੇਅਰ ਵਿਧਾਨ ਸਭਾ ਹਲਕਾ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਵਿਧਾਨ ਸਭਾ ਹਲਕਾ ਅਜਨਾਲਾ, ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ, ਬ੍ਰਹਮ ਸ਼ੰਕਰ ਜਿੰਪਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਹਰਜੋਤ ਸਿੰਘ ਬੈਂਸ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਿਹਬ ਤੋਂ ਵਿਧਾਇਕ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ .