-ਮਿਸ਼ਨ ਫਤਹਿ- ਵਧੀਕ ਡਿਪਟੀ ਕਮਿਸ਼ਨਰ ਜਗਰਾਓ ਵੱਲੋਂ ਕਰੋਨਾ ਮਹਾਂਮਾਰੀ ਨਾਲ ਲੜਨ ਵਾਲੇ ਯੋਧਿਆਂ ਦਾ ਕੀਤਾ ਸਨਮਾਨ ਕਿਹਾ ! ਕਰੋਨਾ ਮਹਾਂਮਾਰੀ ਦੌਰਾਨ ਵਲੰਟੀਅਰਾਂ, ਮੈਡੀਕਲ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ
ਨਿਊਜ਼ ਪੰਜਾਬ
ਲੁਧਿਆਣਾ, 21 ਮਾਰਚ – ਅੱਜ ਵਧੀਕ ਡਿਪਟੀ ਕਮਿਸ਼ਨਰ ਜਗਰਾਓ ਡਾ. ਨਯਨ ਜੱਸਲ ਨੇ ਬੱਚਤ ਭਵਨ ਲੁਧਿਆਣਾ ਵਿਖੇ ਕੋਰੋਨਾ ਮਹਾਂਮਾਰੀ ਨਾਲ ਲੜਨ ਵਾਲੇ ਯੋਧਿਆਂ ਸ਼ਹਿਰ ਦੇ ਕੁਝ ਵਲੰਟੀਅਰਾਂ ਅਤੇ ਭਗਵਾਨ ਮਹਾਂਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਮਨੀਸ਼ਾ ਡੀ.ਆਈ.ਓ. (ਵੈਕਸੀਨੇਸ਼ਨ) ਵੀ ਮੌਜੂਦ ਸਨ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਓ ਡਾ. ਨਯਨ ਜੱਸਲ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਡਿਊਟੀ ਕਰਨ ਵਾਲੇ ਵਲੰਟੀਅਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਦੀ ਮਦਦ ਕਰਨ ਅਤੇ ਇਸ ਮਹਾਂਮਾਰੀ ਤੋਂ ਬਚਾਅ ਦੇ ਸਬੰਧ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੀ ਭੂਮਿਕਾ ਅਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਭਗਵਾਨ ਮਹਾਂਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਕਰੋਨਾ ਸਮੇਂ ਬਹੁਤ ਹੀ ਮਹੱਤਵਪੂਰਨ ਅਤੇ ਵਧੀਆ ਕੰਮ ਕੀਤਾ ਗਿਆ ਹੈ ਅਤੇ ਉੁਨ੍ਹਾਂ ਵੱਲੋਂ ਕਰੋਨਾ ਮਹਾਂਮਾਰੀ ‘ਤੇ ਫਤਿਹ ਪਾਉਣ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ।