ਗਲੋਬਲ ਸਿੱਖ ਕੌਂਸਲ ਵੱਲੋਂ ਹੋਲੇ-ਮਹੱਲੇ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ
ਨਿਊਜ਼ ਪੰਜਾਬ
14 ਗੱਤਕਾ ਅਖਾੜਿਆਂ ਨੇ ਜੰਗਜੂ ਕਲਾ ਦੇ ਜੌਹਰ ਦਿਖਾਏ
ਚੰਡੀਗੜ੍ਹ 3 ਅਪ੍ਰੈਲ
ਗੁਰੂ ਸਾਹਿਬਾਨ ਵੱਲੋਂ ਸਵੈ-ਰੱਖਿਆ ਲਈ ਬਖ਼ਸ਼ੀ ਵਿਰਾਸਤੀ ਖੇਡ ਗੱਤਕਾ ਨੂੰ ਪ੍ਰਫੁੱਲਤ ਕਰਨ ਲਈ ਗਲੋਬਲ ਸਿੱਖ ਕੌਂਸਲ ਦੀ ਅਗਵਾਈ ਹੇਠ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਵੱਲੋਂ ਬੀਤੇ ਦਿਨ ਹੋਲੇ-ਮਹੱਲੇ ਨੂੰ ਸਮਰਪਿਤ ਸੱਤਵਾਂ ਵਿਰਸਾ ਸੰਭਾਲ ਗੱਤਕਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ 14 ਨਾਮੀ ਗੱਤਕਾ ਅਖਾਡ਼ਿਆਂ ਨੇ ਭਾਗ ਲਿਆ ਜਿੰਨ੍ਹਾਂ ਨੂੰ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਹੋਇਆਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਸਕੱਤਰ ਸ. ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਚੇਅਰਮੈਨ ਅਤੇ ਗਲੋਬਲ ਸਿੱਖ ਕੌਂਸਲ ਦੀ ਸਿੱਖ ਖੇਡ ਕਮੇਟੀ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਵਿਰਸਾ ਸੰਭਾਲ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਮੁੱਖ ਮਹਿਮਾਨ ਸ. ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਮੀਤ ਚੇਅਰਮੈਨ ਅਵਤਾਰ ਸਿੰਘ ਪਟਿਆਲਾ, ਬਾਬਾ ਬਖ਼ਸ਼ੀਸ਼ ਸਿੰਘ ਮਾਹੋਰਾਣਾ, ਬਾਬਾ ਸ਼ੇਰ ਸਿੰਘ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਡਾ. ਪ੍ਰੀਤਮ ਸਿੰਘ ਖੇਡ ਡਾਇਰੈਕਟਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਦੀ ਹਾਜ਼ਰੀ ਵਿੱਚ ਸਾਂਝੇ ਤੌਰ ਉਤੇ ਕੀਤਾ।
ਇਨ੍ਹਾਂ ਗੱਤਕਾ ਮੁਕਾਬਲਿਆਂ ਵਿੱਚ ਏਕ ਪਿਤਾ ਏਕਸ ਕੇ ਹਮ ਬਾਰਿਕ ਗੱਤਕਾ ਅਖਾੜਾ ਮੁੰਡੀ ਖਰੜ, ਮੋਹਾਲੀ, ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਸੈਕਟਰ 40 ਚੰਡੀਗੜ੍ਹ, ਖਾਲਸਾ ਗੱਤਕਾ ਅਕੈਡਮੀ ਸ਼ਾਹਬਾਦ ਮਾਰਕੰਡਾ, ਹਰਿਆਣਾ, ਕਲਗੀਧਰ ਗੱਤਕਾ ਅਖਾੜਾ ਭਾਂਬਰੀ, ਫਤਹਿਗੜ ਸਾਹਿਬ, ਮਾਤਾ ਹਰਸ਼ਰਨ ਕੌਰ ਗੱਤਕਾ ਅਖਾੜਾ ਫਤਹਿਗੜ੍ਹ ਸਾਹਿਬ, ਅਮਰ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਖਰੜ੍ਹ, ਧੰਨ ਗੁਰੂ ਗੋਬਿੰਦ ਸਿੰਘ ਜੀ ਗੱਤਕਾ ਅਖਾੜਾ ਰੂਪਨਗਰ, ਸ਼ਹੀਦ ਬਾਬਾ ਜੀਵਨ ਸਿੰਘ ਗੱਤਕਾ ਅਖਾੜਾ ਮੋਰਿੰਡਾ, ਸੰਤ ਬਾਬਾ ਭਾਗ ਭਾਗ ਸਿੰਘ ਗੱਤਕਾ ਅਕੈਡਮੀ ਜਲੰਧਰ, ਅਮਰ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਬਰੌਲੀ, ਮੋਹਾਲੀ, ਬਾਬਾ ਤੇਜਾ ਸਿੰਘ ਜੀ ਗੱਤਕਾ ਅਖਾੜਾ ਜਲਾਲਾਬਾਦ ਪੂਰਬੀ, ਮੋਗਾ, ਭਾਈ ਸੰਗਤ ਸਿੰਘ ਗੱਤਕਾ ਅਖਾੜਾ ਸਮਰਾਲਾ, ਬਾਬਾ ਬਚਿੱਤਰ ਸਿੰਘ ਜੀ ਗੱਤਕਾ ਅਖਾੜਾ ਪਟਿਆਲਾ, ਬਾਬਾ ਜੋਰਾਵਾਰ ਸਿੰਘ ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਹੁਸ਼ਿਆਰਪੁਰ ਨੇ ਭਾਗ ਲਿਆ ਅਤੇ ਸਿੱਖ ਜੰਗਜੂ ਕਲਾ ਦੇ ਹੈਰਤਅੰਗੇਜ਼ ਜੌਹਰ ਦਿਖਾ ਕੇ ਦਰਸ਼ਕਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਮੇਰ ਸਿੰਘ ਸੈਕਟਰੀ ਗੁਰੂਦਵਾਰਾ ਸ੍ਰੀ ਹਰਿਰਾਇ ਸਾਹਿਬ ਜੀ ਮੁੰਡੀ ਖਰੜ, ਲਖਵੀਰ ਸਿੰਘ ਖਾਲਸਾ ਹੁਸ਼ਿਆਰਪੁਰ, ਸੁਖਚੈਨ ਸਿੰਘ ਜਨਰਲ ਸਕੱਤਰ ਹਰਿਆਣਾ ਗੱਤਕਾ ਐਸੋਸੀਏਸ਼ਨ, ਰਾਜਦੀਪ ਸਿੰਘ ਜਨਰਲ ਸਕੱਤਰ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ, ਬੀਬੀ ਮਨਜੀਤ ਕੌਰ ਪ੍ਰਧਾਨ ਜਿਲ੍ਹਾ ਗੱਤਕਾ ਐਸੋਸੀਏਸ਼ਨ ਰੂਪਨਗਰ, ਬੀਬੀ ਬਲਵਿੰਦਰ ਕੌਰ ਫਤਿਹਗੜ੍ਹ ਸਾਹਿਬ, ਜਸਵਿੰਦਰ ਕੌਰ ਮੋਰਿੰਡਾ, ਗੁਰਪ੍ਰੀਤ ਸਿੰਘ ਤੇ ਜਸਵੀਰ ਸਿੰਘ ਰੂਪਨਗਰ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ ਲੋਦੀਮਾਜਰਾ, ਯੋਗਰਾਜ ਸਿੰਘ, ਹਰਵਿੰਦਰ ਸਿੰਘ ਤੇ ਵਿਜੇ ਪ੍ਰਤਾਪ ਸਿੰਘ (ਸਾਰੇ ਗੱਤਕਾ ਕੋਚ) ਵੀ ਹਾਜ਼ਰ ਸਨ।