ਭਗਵੰਤ ਮਾਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਦੇਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਅਪੀਲ
ਨਿਊਜ਼ ਪੰਜਾਬ
ਚੰਡੀਗੜ੍ਹ, 7 ਅਪ੍ਰੈਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ `ਸਰਬ ਸਾਂਝੀ ਗੁਰਬਾਣੀ ` ਦੇ ਦੁਨੀਆਂ ਭਰ `ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ `ਸਰਬੱਤ ਦੇ ਭਲੇ` ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਇਹ ਉਪਰਾਲਾ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੇ ਨਾਲ-ਨਾਲ ਰਸਭਿੰਨੀ ਇਲਾਹੀ ਗੁਰਬਾਣੀ ਸਰਵਣ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਸੇਵਾ ਨਿਭਾਉਣ ਲਈ ਤਿਆਰ ਹੈ।
ਆਪਣੇ ਵੀਡੀਓ ਸੰਦੇਸ਼ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀ.ਵੀ ਸਮੇਤ ਸੰਚਾਰ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਰੇਡੀਓ, ਐੱਫ.ਐੱਮ., ਸੋ