ਉਹ ਉਡੀਕ ਚ ਹੈ – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 13 ਅਪ੍ਰੈਲ 2022

ਨਿਊਜ਼ ਪੰਜਾਬ

ਉਹ ਉਡੀਕ ਚ ਹੈ – ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰਤਕ

AMRIT VELA DA HUKUMNAMA,
SRI DARBAR SAHEB SRI AMRITSER,
ANG-578,13-04-2022
*ਵਡਹੰਸੁ ਮਹਲਾ ੫ ॥*
ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥

*वडहंसु महला ५ ॥*
प्रभ करण कारण समरथा राम ॥ रखु जगतु सगल दे हथा राम ॥ समरथ सरणा जोगु सुआमी क्रिपा निधि सुखदाता ॥ हंउ कुरबाणी दास तेरे जिनी एकु पछाता ॥ वरनु चिहनु न जाइ लखिआ कथन ते अकथा ॥ बिनवंति नानक सुणहु बिनती प्रभ करण कारण समरथा ॥१॥
एहि जीअ तेरे तू करता राम ॥ प्रभ दूख दरद भ्रम हरता राम ॥ भ्रम दूख दरद निवारि खिन महि रखि लेहु दीन दैआला ॥ मात पिता सुआमि सजणु सभु जगतु बाल गोपाला ॥ जो सरणि आवै गुण निधान पावै सो बहुड़ि जनमि न मरता ॥ बिनवंति नानक दासु तेरा सभि जीअ तेरे तू करता ॥२॥आठ पहर हरि धिआईऐ राम ॥ मन इछिअड़ा फलु पाईऐ राम ॥ मन इछ पाईऐ प्रभु धिआईऐ मिटहि जम के त्रासा ॥ गोबिदु गाइआ साध संगाइआ भई पूरन आसा ॥ तजि मानु मोहु विकार सगले प्रभू कै मनि भाईऐ ॥ बिनवंति नानक दिनसु रैणी सदा हरि हरि धिआईऐ ॥३॥दरि वाजहि अनहत वाजे राम ॥ घटि घटि हरि गोबिंदु गाजे राम ॥ गोविद गाजे सदा बिराजे अगम अगोचरु ऊचा ॥ गुण बेअंत किछु कहणु न जाई कोइ न सकै पहूचा ॥ आपि उपाए आपि प्रतिपाले जीअ जंत सभि साजे ॥ बिनवंति नानक सुखु नामि भगती दरि वजहि अनहद वाजे ॥४॥३॥

ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ!
(ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ ।ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ!ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ ।ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ ।ਨਾਨਕ ਬੇਨਤੀ ਕਰਦਾ ਹੈ ਕਿ ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ ॥੧॥ਹੇ ਪ੍ਰਭੂ! (ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ,ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ ।ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ ।ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ ।ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ ।ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ ਕਿ ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ॥੨॥ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ,
(ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ ।ਮਨੋ-ਕਾਮਨਾ ਹਾਸਲ ਕਰ ਲਈਦੀ ਹੈ ਪਰਮਾਤਮਾ ਦਾ ਸਿਮਰਨ ਕਰਨ ਨਾਲ, ਇੰਜ ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ ।ਜਿਸ ਮਨੁੱਖ ਨੇ ਸਾਧ ਸੰਗਤ ਵਿਚ ਜਾ ਕੇ ਗੋਬਿੰਦ ਦੀ ਸਿਫ਼ਤ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ ।ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ ।ਨਾਨਕ ਬੇਨਤੀ ਕਰਦਾ ਹੈ ਕਿ ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ ॥੩॥ਜਿਸ ਦੇ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ,ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ ।ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਉਹ ਅਪੁੰਚ ਪ੍ਰਭੂ ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ ।ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੁੰਚ ਸਕਦਾ ।ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ ।ਨਾਨਕ ਬੇਨਤੀ ਕਰਦਾ ਹੈ ਕਿ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੁੰਦਾ ਹੈ ਤੇ ਇਕ-ਰਸ ਵਾਜੇ ਵੱਜ ਪੈਂਦੇ ਹਨ ॥੪॥੩॥

अर्थ.. वडहंसु महला ५ ॥
हे प्रभु ! तू सबकुछ करने-कराने में समर्थ है,अपना हाथ देकर सारी दुनिया की रक्षा करो।तू ही समर्थ, शरण प्रदान करने योग्य, सबका मालिक, कृपानिधि एवं सुखों का दाता है।मैं तेरे उन सेवकों पर कुर्बान जाता हूँ, जो केवल एक ईश्वर को ही पहचानते हैं।उस परमात्मा का कोई रंग एवं चिन्ह वर्णन नहीं किया जा सकता क्योंकि उसका कथन अकथनीय है।नानक प्रार्थना करता है कि हे सबकुछ करने-करवाने में सर्वशक्तिमान प्रभु ! मेरी एक वन्दना सुनो॥ १॥ये जीव तेरे उत्पन्न किए हुए हैं और तू इनका रचयिता है।हे प्रभु ! तू दुःख-दर्द एवं भ्रम का नाश करने वाला है।हे दीनदयालु ! दुविधा, दुख-दर्द का नाश करके एक क्षण में मेरी रक्षा करो।तू ही माता-पिता, मालिक एवं मित्र है और यह सारा जगत तेरी संतान है।जो तेरी शरण में आता है, उसे गुणों का भण्डार प्राप्त हो जाता है और वह दुबारा न जन्म लेता है और न ही मृत्यु को प्राप्त होता है।नानक प्रार्थना करता है कि हे पूज्य परमेश्वर ! यह सभी जीव तेरे हैं और तू सबका रचयिता है॥ २॥दिन-रात परमात्मा का ध्यान करना चाहिए,इसके फलस्वरूप मनोवांछित फल प्राप्त हो जाते हैं।परमात्मा का ध्यान करने से मनोकामनाएँ पूर्ण हो जाती हैं और मृत्यु का भय मिट जाता है। संतों की सभा में सम्मिलित होकर जगतपालक गोविन्द का गुणगान करने से सभी आशाएँ पूरी हो गई हैं।अपना अहंकार, मोह एवं सभी विकार त्याग कर हम प्रभु के मन को अच्छे लगने लग गए हैं।नानक प्रार्थना करता है कि हमें दिन-रात सदा-सर्वदा भगवान का ध्यान करते रहना चाहिए॥ ३॥परमात्मा के दरबार में हमेशा ही अनहत कीर्तन गूंज रहा है।जगत का रक्षक गोविन्द प्रत्येक हृदय में बोल रहा है।वह सर्वदा ही बोलता एवं सभी के भीतर विराजमान है, वह अगम्य, मन-वाणी से परे एवं सर्वोपरि है।उस प्रभु के अनन्त गुण है, मनुष्य उसके गुणों का तिल मात्र भी वर्णन नहीं कर सकता और कोई भी उसके पास पहुँच नहीं सकता।वह स्वयं ही पैदा करता है, स्वयं ही पालन-पोषण करता है और सभी जीव-जन्तु उसकी ही रचना है।नानक प्रार्थना करता है कि जीवन के सभी सुख परमात्मा के नाम एवं भक्ति में हैं, जिसके द्वार पर अनहद नाद बजते रहते हैं॥४॥३॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!