ਸਿਮਰਜੀਤ ਬੈਂਸ ਸਾਥੀਆਂ ਸਮੇਤ ਭਗੌੜੇ ਕਰਾਰ – ਪੁਲਿਸ ਨੇ ਥਾਣੇ ਚ ਇਸ਼ਤਿਹਾਰ ਲਗਾਇਆ
ਨਿਊਜ਼ ਪੰਜਾਬ
ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਭਗੌੜੇ ਹੋਣ ਦੇ ਪੋਸਟਰ ਲੁਧਿਆਣਾ ਦੀ ਡਿਵੀਜ਼ਨ ਨੰਬਰ 6 ਵੱਲੋਂ ਲਾਏ ਗਏ ਹਨ। ਇਸ ਪੋਸਟਰ ‘ਚ ਸਿਮਰਜੀਤ ਬੈਂਸ ਦੇ ਨਾਲ-ਨਾਲ 7 ਹੋਰ ਲੋਕਾਂ ਨੂੰ ਭਗੌੜਾ ਕਰਾਰ ਕੀਤਾ ਗਿਆ ਹੈ। ਇਸ ਸਬੰਧੀ ਪੋਸਟਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸੇ ‘ਚ ਲਗਾ ਦਿੱਤੇ ਗਏ ਹਨ। ਲਗਾਏ ਗਏ ਪੋਸਟਰਾਂ ਚ ਦੇ ਮਹਿਲਾਵਾਂ ਦੇ ਨਾਂ ਵੀ ਸ਼ਾਮਲ ਹਨ। ਇਸ ਪੋਸਟਰ ‘ਚ ਸਿਮਰਜੀਤ ਸਿੰਘ ਐਸ. ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਦੇ ਨਾਂ ਸ਼ਾਮਲ ਹਨ। ਪੋਸਟਰ ਦੇ ਚੇਠਾ ਪੁਲਿਸ ਅਧਿਕਾਰੀ ਨੇ ਜਾਣਕਾਰੀ ਦੇਣ ਲਈ ਨੰਬਰ ਵੀ ਲਿਖਿਆ ਹੋਇਆ ਹੈ। ਬੀਤੇ ਦਿਨ ਅਦਲਾਤ ਨੇ 10 ਜੁਲਾਈ 2021 ਮਾਮਲੇ ‘ਚ ਭਗੌੜਾ ਕਰਾਰ ਕੀਤਾ ਸੀ। ਜਿਸ ਤੋਂ ਬਾਅਦ 376,354, . 354ਏ ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ (District Court) ਵੱਲੋਂ ਸਿਮਰਜੀਤ ਬੈਂਸ ਦੀ ਅੰਤ੍ਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਅੱਗੇ ਬੈਂਸ ਸਣੇ 8 ਮੁਲਜ਼ਮਾਂ ਦੇ ਪੇਸ਼ ਨਾ ਹੋਣ ਦੇ ਕਾਰਨ ਪੁਲਿਸ ਨੂੰ ਸਾਰੇ ਮੁਲਜ਼ਮਾਂ ‘ਤੇ 174ਏ ਦਾ ਮਾਮਲਾ ਦਰਜ (174a case registered) ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਐੱਸ ਅਤੇ ਉਸ ਦੇ ਸਾਥੀਆਂ ਨੂੰ ਮਾਮਲੇ ਵਿੱਚ po ਘੋਸ਼ਿਤ ਕਰ ਦਿੱਤਾ ਗਿਆ ਹੈ।ਬੈਂਸ ਤੇ ਚੱਲ ਰਿਹਾ ਹੈ ਇਹ ਮਾਮਲਾ: ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੰਸ ‘ਤੇ ਕਥਿਤ ਤੌਰ ਤੇ ਬਲਾਤਕਾਰ ਕਰਨ ਦੇ ਇਲਜ਼ਾਮ ਲਵਾਇਆ ਗਿਆ ਹੈ। ਇਹ ਮਾਮਲਾ ਅਜੇ ਵੀ ਕੋਰਟ ਚ ਚੱਲ ਰਿਹਾ ਹੈ। ਇਸ ਮਾਮਲੇ ਚ ਪੀੜਤ ਮਹਿਲਾ ਵੱਲੋਂ ਕਈ ਵਾਰ ਇਨਸਾਰ ਦੇ ਖਾਤਿਰ ਧਰਨ ਵੀ ਲਗਾਏ ਗਏ ਹਨ। ਪੀੜਤ ਮਹਿਲਾ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।