ਸਿਮਰਨ ਦਾ ਪ੍ਰਕਰਣ – ਵਿਚਾਰ ਭਾਈ ਬਲਵਿੰਦਰ ਸਿੰਘ ਦੇਹਰਾਦੂਨ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 4 ਮਈ 2022

ਨਿਊਜ਼ ਪੰਜਾਬ

ਸਿਮਰਨ ਦਾ ਪ੍ਰਕਰਣ – ਵਿਚਾਰ ਭਾਈ ਬਲਵਿੰਦਰ ਸਿੰਘ ਦੇਹਰਾਦੂਨ ਵਾਲੇ

AMRIT VELE DA HUKAMNAMA,
SRI DARBAR SAHIB SRI AMRITSAR,
ANG-686,04-05-2022
*ਧਨਾਸਰੀ ਮਹਲਾ ੧ ॥*
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
*धनासरी महला १ ॥*
सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥

Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. ||2||

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!