ਕੋਰੋਨਾ ਵਾਇਰਸ —– ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਪਤਨੀ ਹੋਈ ਤੰਦਰੁਸਤ

ਟੋਰਾਂਟੋ 30 ਮਾਰਚ ( ਨਿਊਜ਼ ਪੰਜਾਬ )- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਧਰਮ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ COVID – 19 ) ਤੋਂ ਪੀੜਤਹੋ ਗਏ  ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕਰੋਨਾ ਵਾਇਰਸ ਤੋਂ ਹੁਣ ਠੀਕ  ਹਨ। ਸੋਸ਼ਲ ਮੀਡੀਆ ਉੱਤੇ ਜਾਰੀ ਕੀਤੇ ਬਿਆਨ ਵਿਚ ਸੋਫੀ ਗ੍ਰੈਗਵਰ ਟਰੂਡੋ ਨੇ ਕਿਹਾ ਹੈ ਕਿ ਉਹ ਪਹਿਲਾ ਤੋ ਬਹੁਤ ਠੀਕ ਮਹਿਸੂਸ ਕਰ ਰਹੀ ਹੈ। ਉਨ੍ਹਾਂ ਦੇ ਡਾਕਟਰ ਅਤੇ ਓਟਾਵਾ ਪਬਲਿਕ ਹੈਲਥ ਵੱਲੋਂ ਕਿਹਾ ਗਿਆ ਹੈ ਕਿ ਉਹ ਪੂਰੇ ਤਰੀਕੇ ਨਾਲ ਠੀਕ ਹੋ ਗਏ ਹਨ। ਜਦੋ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਲ ਜਨਤਕ  ਐਲਾਨ ਕਰਦਿਆਂ ਕਿਹਾ ਕਿ ਮੈਨੂੰ ਹਾਲੇ ਇਕੱਲਿਆਂ ਰਹਿਣਾ ਪਵੇਗਾ ਤਾ ਜੋ ਇਹ ਸੁਨਿਸਚਿਤ ਕੀਤਾ ਸਕੇ ਕਿ ਅਸੀਂ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰ ਰਹੇ ਹਾਂ |