Big Breaking – ਮੁੱਖ ਮੰਤਰੀ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਭ੍ਰਿਸ਼ਟਾਚਾਰ ਦਾ ਦੋਸ਼ ਲੱਗਣ ਕਾਰਨ ਅਹੁਦੇ ਤੋਂ ਹਟਾਇਆ
ਚੰਡੀਗੜ੍ਹ, 24 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਕੋਲ ਸਬੂਤ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਤੋਂ ਠੇਕੇ ‘ਤੇ ਇਕ ਫੀ਼ਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਤਹਿਤ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਿੰਗਲਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਿ੍ਸ਼ਟਾਚਾਰ ਵਿਰੁੱਧ ਪਹਿਲੀ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਆਪਣੇ ਮੰਤਰੀ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਸੀ। ਮੁੱਖ ਮੰਤਰੀ ਭਗਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।