ਸਿੱਖ ਕੌਣ ਹੈ ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 29 ਮਈ 2022

ਨਿਊਜ਼ ਪੰਜਾਬ

ਸਿੱਖ ਕੌਣ ਹੈ ? – ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

Amrit wele da Mukhwaak,
Shri Harmandar sahib amritsar,
Ang-541,29-05-2022
*ਬਿਹਾਗੜਾ ਮਹਲਾ ੪ ॥*
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ {ਪੰਨਾ 541}

ਅਰਥ: ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧।

ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ {ਪੰਨਾ 541}

ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ।੨।

ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ {ਪੰਨਾ 541}

ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੩।

ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ {ਪੰਨਾ 541}

ਅਰਥ: ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ। ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ।੪।੬। ਛਕਾ ੧।
*बिहागड़ा महला ४ ॥*
सभि जीअ तेरे तूं वरतदा मेरे हरि प्रभ तूं जाणहि जो जीइ कमाईऐ राम ॥ हरि अंतरि बाहरि नालि है मेरी जिंदुड़ीए सभ वेखै मनि मुकराईऐ राम ॥ मनमुखा नो हरि दूरि है मेरी जिंदुड़ीए सभ बिरथी घाल गवाईऐ राम ॥ जन नानक गुरमुखि धिआइआ मेरी जिंदुड़ीए हरि हाजरु नदरी आईऐ राम ॥१॥ {पन्ना 541}

अर्थ: हे मेरे हरी! हे मेरे प्रभू! (सृष्टि के) सारे जीव तेरे (ही पैदा किए हुए) हैं, तू (सब जीवों में) मौजूद है, जो कुछ (जीवों के) जी में चित्रित होता है तू (वह सब कुछ) जानता है। हे मेरी सुंदर जीवात्मा! परमात्मा हमारे अंदर बाहर (हर जगह) हमारे साथ है, जो कुछ हमारे मन में होता है वह सब देखता है, (पर फिर भी हम) मुकर जाते हैं। हे मेरी सोहणी जीवात्मा! अपने मन के पीछे चलने वाले मनुष्यों को परमात्मा कहीं दूर बसता प्रतीत होता है, उनकी की हुई मेहनत व्यर्थ चली जाती है। हे दास नानक! (कह–) हे मेरी सोहणी जिंदे! जिन मनुष्यों ने गुरू की शरण पड़ के परमात्मा का नाम सिमरा है उन्हें परमात्मा हर जगह बसता दिखता है।1।

से भगत से सेवक मेरी जिंदुड़ीए जो प्रभ मेरे मनि भाणे राम ॥ से हरि दरगह पैनाइआ मेरी जिंदुड़ीए अहिनिसि साचि समाणे राम ॥ तिन कै संगि मलु उतरै मेरी जिंदुड़ीए रंगि राते नदरि नीसाणे राम ॥ नानक की प्रभ बेनती मेरी जिंदुड़ीए मिलि साधू संगि अघाणे राम ॥२॥ {पन्ना 541}

अर्थ: हे मेरी सोहणी जिंदे! वह मनुष्य (असल) सेवक हैं जो प्यारे परमात्मा के मन में अच्छे लगते हैं। हे मेरी सोहणी जीवात्मा! वे मनुष्य परमात्मा की हजूरी में आदर पाते हैं, वह दिन-रात सदा कायम रहने वाले परमात्मा में लीन रहते हैं। हे मेरी सोहणी जीवात्मा! उनकी संगति में रहने से (मन से विकारों की) मैल उतर जाती है वे सदा प्रभू के प्रेम रंग में रंगे रहते हैं। उनके माथे पर प्रभू के मेहर की निगाह का निशान होता है। हे मेरी सुंदर जीवात्मा! (कह–) हे प्रभू! नानक की ये आरजू है (कि नानक गुरू की संगति में टिका रहे) गुरू की संगति में रहने से (माया की तृष्णा की ओर से) तृप्त रहते हैं।2।

हे रसना जपि गोबिंदो मेरी जिंदुड़ीए जपि हरि हरि त्रिसना जाए राम ॥ जिसु दइआ करे मेरा पारब्रहमु मेरी जिंदुड़ीए तिसु मनि नामु वसाए राम ॥ जिसु भेटे पूरा सतिगुरू मेरी जिंदुड़ीए सो हरि धनु निधि पाए राम ॥ वडभागी संगति मिलै मेरी जिंदुड़ीए नानक हरि गुण गाए राम ॥३॥ {पन्ना 541}

अर्थ: हे मेरी सोहणी जिंदे! (कह–) हे मेरी जीभ! परमात्मा का नाम जपा कर, हरि नाम जप-जप के माया का लालच दूर हो जाता है। हे मेरी सोहणी जिंदे! जिस मनुष्य पर परमात्मा कृपा करता है, उसके मन में अपना नाम बसा देता है, जिस मनुष्य को पूरा गुरू मिल जाता है, वह प्रभू का नाम-धन नाम-खजाना ढूँढ लेता है। हे नानक! (कह–) हे मेरी सोहणी जिंदे! जिस मनुष्य को बड़े भाग्यों से गुरू की संगति प्राप्त होती है वह (सदा) परमात्मा की सिफत सालाह के गीत गाता रहता है।3।

थान थनंतरि रवि रहिआ मेरी जिंदुड़ीए पारब्रहमु प्रभु दाता राम ॥ ता का अंतु न पाईऐ मेरी जिंदुड़ीए पूरन पुरखु बिधाता राम ॥ सरब जीआ प्रतिपालदा मेरी जिंदुड़ीए जिउ बालक पित माता राम ॥ सहस सिआणप नह मिलै मेरी जिंदुड़ीए जन नानक गुरमुखि जाता राम ॥४॥६॥ छका १ ॥ {पन्ना 541}

अर्थ: हे मेरी सोहणी जीवात्मा! सब जीवों को दातें देने वाला प्रभू परमात्मा हरेक जगह में बस रहा है, उसके गुणों का अंत नहीं पाया जा सकता, वह सृजनहार प्रभू सभी घटों में व्यापक है। जैसे माता-पिता अपने बच्चों को पालते हैं, वैसे ही परमात्मा सारे जीवों को पालता है। हे दास नानक! (कह–) हे मेरी सोहणी जीवात्मा! हजारों चतुराईयों से वह परमात्मा नहीं मिल सकता, गुरू की शरण पड़ने से उसके साथ गहरी साँझ पड़ जाती है।4।6। छका1।

Bihaagraa, Fourth Mehl:

All beings are Yours – You permeate them all. O my Lord God, You know what they do in their hearts.

The Lord is with them, inwardly and outwardly, O my soul; He sees everything, but the mortal denies the Lord in his mind.

The Lord is far away from the self-willed manmukhs, O my soul; all their efforts are in vain.

Servant Nanak, as Gurmukh, meditates on the Lord, O my soul; he beholds the Lord ever-present. ||1||

They are devotees, and they are servants, O my soul, who are pleasing to the Mind of my God.

They are robed in honor in the Court of the Lord, O my soul; night and day, they remain absorbed in the True Lord.

In their company, the filth of one’s sins is washed away, O my soul; imbued with the Lord’s Love, one comes to bear the Mark of His Grace.

Nanak offers his prayer to God, O my soul; joining the Saadh Sangat, the Company of the Holy, he is satisfied. ||2||

O tongue, chant the Name of God; O my soul, chanting the Name of the Lord, Har, Har, your desires shall be extinguished.

He, unto whom my Supreme Lord God shows Mercy, O my soul, enshrines the Name in his mind.

One who meets the Perfect True Guru, O my soul, obtains the treasure of the Lord’s wealth.

By great good fortune, one joins the Company of the Holy, O my soul. O Nanak, sing the Glorious Praises of the Lord. ||3||

In the places and interspaces, O my soul, the Supreme Lord God, the Great Giver, is pervading.

His limits cannot be found, O my soul; He is the Perfect Architect of Destiny.

He cherishes all beings, O my soul, as the mother and father cherish their child.

By thousands of clever tricks, He cannot be obtained, O my soul; servant Nanak, as Gurmukh, has come to know the Lord. ||4||6|| Chhakaa 1.||
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥