ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਕਰਨ ਪੁੱਜੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਰਾਹੁਲ ਗਾਂਧੀ, ਮਹਾਰਾਣੀ ਪ੍ਰਨੀਤ ਕੌਰ, ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂ
ਨਿਊਜ਼ ਪੰਜਾਬ
7 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਸਵ . ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਅਫ਼ਸੋਸ ਕਰਨ ਲਈ ਪੁੱਜੇ । ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ. ਗੋਬਿੰਦ ਸਿੰਘ ਲੌਂਗੋਵਾਲ ਅਤੇ ਸਿੱਖ ਸਟੂਡੈਂਟ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਵੀ ਸਨ । ਇਸ ਮੌਕੇ ਸਿੰਘ ਸਾਹਿਬ ਨੇ ਸਿੱਧੂ ਮੂਸੇਵਾਲਾ ਦੇ ਮਾਤਾ – ਪਿਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ।
ਇਹਨਾਂ ਤੋਂ ਇਲਾਵਾ ਅੱਜ ਰਾਹੁਲ ਗਾਂਧੀ ਪਿੰਡ ਮੂਸਾ ਪੁੱਜੇ ਹਨ । ਉਨਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ , ਪ੍ਰਤਾਪ ਸਿੰਘ ਬਾਜਵਾ , ਵਿਜੇਇੰਦਰ ਸਿੰਗਲਾ ਆਦਿ ਸ਼ਾਮਲ ਹਨ, ਰਾਹੁਲ ਗਾਂਧੀ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕਰਨਗੇ । ਇੱਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਵਿਧਾਨ ਸਭਾ ਚੋਣਾਂ ‘ ਚ ਮਾਨਸਾ ਸੀਟ ਤੋਂ ਚੋਣ ਲੜੀ ਸੀ ਅਤੇ ਉਸ ਸਮੇਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪ੍ਰਚਾਰ ਲਈ ਪਹੁੰਚੇ ਸਨ । ਉਨ੍ਹਾਂ ਇਕ ਬਹੁਤ ਵੱਰਾਹੁਲ ਗਾਂਧੀ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕਰਨਗੇ । ਇੱਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਵਿਧਾਨ ਸਭਾ ਚੋਣਾਂ ‘ ਚ ਮਾਨਸਾ ਸੀਟ ਤੋਂ ਚੋਣ ਲੜੀ ਸੀ ਅਤੇ ਉਸ ਸਮੇਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪ੍ਰਚਾਰ ਲਈ ਪਹੁੰਚੇ ਸਨ । ਉਨ੍ਹਾਂ ਇਕ ਬਹੁਤ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਸੀ । ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ । ਮਾਨਸਾ ਤੋਂ ਕਾਂਗਰਸ ਦੀ ਟਿਕਟ ‘ ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਉਨ੍ਹਾਂ ਦੇ ਪਿੰਡ ਨੇੜੇ ਗੈਂਗਸਟਰਾਂ ਨੇ ਗੋਲੀ ਮਾਰ ਦਿੱਤੀ ਸੀ । ਰਾਹੁਲ ਗਾਂਧੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਨ੍ਹਾਂ ਦੀ ਮਾਂ ਨਾਲ ਮੁਲਾਕਾਤ ਕੀਤੀ ਸੀ । ।