ਲੁਧਿਆਣਾ ਦੀ ਮੁੱਖ ਸਬਜ਼ੀ ਅਤੇ ਫਰੂਟ ਮੰਡੀ ਅਗਲੇ ਹੁਕਮਾਂ ਤੱਕ ਬੰਦ

ਲੁਧਿਆਣਾ, 30 ਮਾਰਚ ( ਨਿਊਜ਼ ਪੰਜਾਬ )-ਵਿਸ਼ਵ ਭਰ ਵਿੱਚ ਫੈਲੀ ਨੇਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਲੰਧਰ ਬਾਈਪਾਸ ਸਥਿਤ ਸਬਜੀ ਅਤੇ ਫਰੂਟ ਮੰਡੀ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲਾ ਮੰਡੀ ਵਿੱਚ ਰੋਜ਼ਾਨਾ ਪੈਣ ਵਾਲੀ ਭੀੜ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਪੁਲਿਸ ਕਮਿਸ਼ਨਰ ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਲੰਗਰ ਅਤੇ ਰਾਸ਼ਨ ਵਰਤਾਉਣ ਦੀ ਆਗਿਆ ਉਨ•ਾਂ ਗੈਰ ਸਰਕਾਰੀ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਘੱਟੋ-ਘੱਟ 1000 ਵਿਅਕਤੀਆਂ ਲਈ ਲੰਗਰ ਵਰਤਾਉਣ ਦੇ ਸਮਰੱਥ ਹੋਣਗੀਆਂ। ਉਨ•ਾਂ ਦੂਜੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਸੰਸਥਾਵਾਂ ਨਾਲ ਪੂਲ ਬਣਾ ਕੇ ਲੰਗਰ ਵੰਡਣ ਦਾ ਕੰਮ ਕਰ ਸਕਦੀਆਂ ਹਨ। ਅਜਿਹੀਆਂ ਸੰਸਥਾਵਾਂ ਨੂੰ ਵਿਅਕਤੀਗਤ ਤੌਰ ‘ਤੇ ਲੰਗਰ ਵਰਤਾਉਣ ਦੀ ਆਗਿਆ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਲੋੜਵੰਦ ਲੋਕਾਂ ਨੂੰ ਭੋਜਨ ਅਤੇ ਰਾਸ਼ਨ ਦੀ ਸਪਲਾਈ ਦਾ ਕੰਮ ਨਿਰੰਤਰ ਜਾਰੀ ਰਹੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ। ਉਨ•ਾਂ ਇਸ ਸਥਿਤੀ ਵਿੱਚ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।