ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਦਿੱਲ੍ਹੀ ਪੁਲਿਸ ਨੇ ‘ ਮਹਾਕਾਲ ‘ ਨੂੰ ਕੀਤਾ ਗ੍ਰਿਫ਼ਤਾਰ – ਦੋਸ਼ੀ ਸ਼ੂਟਰ ਦਾ ਸੀ ਮੁੱਖ ਸਹਿਯੋਗੀ

ਨਿਊਜ਼ ਪੰਜਾਬ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਦੇ ਮੁੱਖ ਸਹਿਯੋਗੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਦੀ ਪਛਾਣ ਮਹਾਕਾਲ ਵਜੋਂ ਹੋਈ ਹੈ। ਦਿੱਲੀ ਪੁਲੀਸ ਦੇ ਸਪੈਸ਼ਲ ਪੁਲੀਸ ਕਮਿਸ਼ਨਰ (ਵਿਸ਼ੇਸ਼ ਸੈੱਲ) ਐੱਚ.ਐੱਸ. ਧਾਲੀਵਾਲ ਨੇ ਬੁੱਧਵਾਰ ਨੂੰ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਹੀ ਸਿੱਧੂ ਮੂਸੇਵਾਲਾ ਹੱਤਿਆ ਕੇਸ ਦਾ ਮਾਸਟਰਮਾਈਂਡ ਹੈ। ਇਸ ਸਮੇਂ ਲਾਰੈਂਸ ਬਿਸ਼ਨੋਈ ਦਿੱਲੀ ਪੁਲੀਸ ਦੀ ਹਿਰਾਸਤ ਵਿੱਚ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੁਲੀਸ ਨੇ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਮੇਨ ਸ਼ੂਟਰ ਦੇ ਕਰੀਬੀ ਸਾਥੀ ਸਿਦੇਸ਼ ਹੀਰਾਮਨ ਕਾਮਲੇ ਉਰਫ ਮਹਾਕਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਦਿੱਲੀ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਇੱਕ ਸ਼ੂਟਰ ਦੇ ਸਾਥੀ ਦੀ ਗ੍ਰਿਫ਼ਤਾਰੀ ਦੇ ਨਾਲ ਹੀ ਹੋਰ ਦੋਸ਼ੀ ਵੀ ਜਲਦੀ ਫੜੇ ਜਾਣ ਦੀ ਉਮੀਦ ਪ੍ਰਗਟਾਈ ਹੈ।

ਦਿੱਲੀ ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਘੱਟੋ-ਘੱਟ ਪੰਜ ਲੋਕ ਸ਼ਾਮਲ ਹਨ। ਮਹਾਕਾਲ ਨਾਮ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਦਾ ਨਜ਼ਦੀਕੀ ਸਾਥੀ ਹੈ। ਹਾਲਾਂਕਿ, ਉਹ ਗੋਲੀਬਾਰੀ ਵਿੱਚ ਸ਼ਾਮਲ ਨਹੀਂ ਸੀ।