ਪ੍ਰਧਾਨ ਮੰਤਰੀ ਯੋਜਨਾ – 10 ਲੱਖ ਸਰਕਾਰੀ ਨੌਕਰੀਆਂ ਡੇਢ ਸਾਲ ਵਿੱਚ ਦੇਣ ਦਾ ਐਲਾਨ

ਨਿਊਜ਼ ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਅਗਲੇ ਡੇਢ ਸਾਲ ਦੌਰਾਨ 10 ਲੱਖ ਲੋਕਾਂ ਦੀ ਭਰਤੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪੀਐਮ ਮੋਦੀ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਸਰੋਤ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਨਿਰਦੇਸ਼ ਜਾਰੀ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਅਗਲੇ ਡੇਢ ਸਾਲ ‘ਚ 10 ਲੱਖ ਭਰਤੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਜਪਾ ਨੇ ਪੀਐਮ ਮੋਦੀ ਦੇ ਇਸ ਨਿਰਦੇਸ਼ ਦੀ ਸ਼ਲਾਘਾ ਕੀਤੀ ਹੈ। ਦੂਜੇ ਪਾਸੇ ਵਿਰੋਧੀ ਧਿਰ ਨੇ ਇਸ ਨੂੰ ਲੈ ਕੇ ਸਰਕਾਰ ਨੂੰ ਕੋਸਿਆ ਹੈ। ਵਿਰੋਧੀ ਧਿਰ ਖਾਸ ਕਰਕੇ ਕਾਂਗਰਸ ਨੇ ਇਸ ਨੂੰ ‘ਪ੍ਰਧਾਨ ਮੰਤਰੀ ਦੀ ਜੁਮਲੇਬਾਜ਼ੀ’ ਕਰਾਰ ਦਿੱਤਾ ਹੈ। ਵਿਰੋਧੀ ਧਿਰ ਨੇ ਕਿਹਾ ਕਿ ਵਾਅਦਾ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਸੀ।

PMO India
@PMOIndia
PM @narendramodi reviewed the status of Human Resources in all departments and ministries and instructed that recruitment of 10 lakh people be done by the Government in mission mode in next 1.5 years.